ਕਪੂਰਥਲਾ (ਮਹਾਜਨ)-ਫਗਵਾੜਾ ਵਿਖੇ ਸ਼੍ਰੀ ਰਾਮ ਨੌਮੀ ਦੇ ਸਬੰਧ ਵਿਚ 4 ਅਪ੍ਰੈਲ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਸਬੰਧ ਵਿਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਪ੍ਰੈਲ 2025 ਨੂੰ ਸਬ ਡਿਵੀਜ਼ਨ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੌਰਾਨ ਸੋਭਾ ਯਾਤਰਾ ਦੇ ਰੂਟ ’ਤੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਮਹੀਨੇ ਅੰਦਰ 100 FIR ਦਰਜ, 121 ਸਮੱਗਲਰ ਹੋਏ ਗ੍ਰਿਫ਼ਤਾਰ
NEXT STORY