ਔੜ (ਜ.ਬ.)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਜਾਰੀ ਕੀਤੇ ਗਏ ਹੈਲਪਲਾਈਨ ਵਟਸਐਪ ਨੰਬਰ ’ਤੇ ਪਹਿਲੀ ਸ਼ਿਕਾਇਤ ਆਉਣ ਉਪਰੰਤ ਇਕ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਔੜ ਦੇ ਐੱਸ. ਐੱਚ. ਓ. ਹਰਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਜਾਰੀ ਕੀਤੇ ਗਏ ਵਟਸਐਪ 98550-49550 ’ਤੇ ਕਿਸੇ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਭਾਰਟਾ ਖ਼ੁਰਦ ਵਿਖੇ ਚੱਲ ਰਹੇ ਇਕ ਮੈਡੀਕਲ ਸਟੋਰ ’ਤੇ ਪਾਬੰਦੀਸ਼ੁਦਾ ਨਸ਼ਿਆਂ ਨਾਲ ਸਬੰਧਤ ਦਵਾਈਆਂ ਵੇਚੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਵਿਧਾਨ ਸਭਾ ਇਜਲਾਸ ’ਚ ਹੰਗਾਮਾ: ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਕੱਢਿਆ ਬਾਹਰ
ਇਸ ਦੇ ਬਾਅਦ ਡਰੱਗ ਇੰਸਪੈਕਟਰ ਦੀ ਅਗਵਾਈ ਵਿਚ ਉਕਤ ਮੈਡੀਕਲ ਸਟੋਰ ’ਤੇ ਛਾਪੇ ਉਪਰੰਤ ਉਸ ਦੇ ਘਰ ਪਿੰਡ ਖਡ਼ਕੂਵਾਲ ਵਿਖੇ ਛਾਪਾ ਮਾਰਿਆ ਗਿਆ, ਜਿੱਥੋਂ 23880 ਕੈਪਸੂਲ ਅਤੇ ਗੋਲ਼ੀਆਂ ਜੋ ਮੈਡੀਕਲ ਸਟੋਰ ਦੇ ਮਾਲਕ ਨੇ ਇਹ ਕੈਪਸੂਲ ਗੋਲੀਆਂ ਵੇਚਣ ਦੇ ਬਿਨਾਂ ਕਿਸੇ ਲਾਇਸੈਂਸ ਦੇ ਰੱਖੀਆਂ ਹੋਈਆਂ ਸਨ, ਜਿਸ ਦੀ ਬਾਜ਼ਾਰ ਵਿਚ ਕੀਮਤ ਸਾਢੇ ਤਿੰਨ ਲੱਖ ਦੇ ਕਰੀਬ ਬਣਦੀ ਹੈ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਢੰਗ ਨਾਲ ਰੱਖੀਆਂ ਗਈਆਂ ਇਨ੍ਹਾਂ ਗੋਲ਼ੀਆਂ ਅਤੇ ਕੈਪਸੂਲਾਂ ਨੂੰ ਮੁੱਖ ਰੱਖਦਿਆਂ ਭਾਰਟਾ ਕਲਾਂ ਵਿਖੇ ਮੈਡੀਕਲ ਸਟੋਰ ਚਲਾ ਰਹੇ ਸੰਦੀਪ ਕੁਮਾਰ ਪੁੱਤਰ ਭਜਨ ਸਿੰਘ ਵਾਸੀ ਖੜਕੂਵਾਲ ਖ਼ਿਲਾਫ਼ ਡਰੱਗ ਐਕਟ ਅਧੀਨ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਇਸ ਗੈਂਗਸਟਰ ਗਰੁੱਪ ਨੇ ਲਈ ਨਵਾਂਸ਼ਹਿਰ ’ਚ ਕਤਲ ਕੀਤੇ ਨੌਜਵਾਨ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਪਾਈ ਪੋਸਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਾਂਡਾ ਦੀਆਂ ਮੰਡੀਆਂ ’ਚ ਕੁਝ ਦਿਨ ਬਾਅਦ ਸ਼ੁਰੂ ਹੋਵੇਗੀ ਕਣਕ ਦੀ ਆਮਦ
NEXT STORY