ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਆਨਲਾਈਨ ਦਵਾਈਆਂ ਦੀ ਵਿਕਰੀ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਤਹਿਤ ਅੱਜ ਟਾਂਡਾ ਇਲਾਕੇ ਵਿੱਚ ਵੀ ਦਵਾਈਆਂ ਦੀਆਂ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੀਆਂ। ਆਲ ਇੰਡੀਆ ਕੈਮਿਸਟ ਡਰੱਗਜ ਐਸੋਸੀਏਸ਼ਨ ਦੇ ਪ੍ਰਧਾਨ ਜੇ. ਐੱਸ. ਸ਼ਿੰਦੇ, ਕੌਮੀ ਜਨਰਲ ਸਕੱਤਰ ਰਾਜੀਵ ਸਿੰਘਲ, ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘਲਾ, ਜਰਨਲ ਸਕੱਤਰ ਜੀ.ਐਸ ਚਾਵਲਾ ਦੀ ਅਗਵਾਈ ਵਿੱਚ ਅੱਜ ਟਾਂਡਾ ਵਿਖੇ ਵੀ ਦਵਾਈਆਂ ਦੀਆਂ ਦੁਕਾਨਾਂ ਦਿਨ ਭਰ ਲਈ ਬੰਦ ਰੱਖੀਆਂ ਗਈਆਂ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ

ਕੈਮਿਸਟ ਐਸੋਸੀਏਸ਼ਨ ਟਾਂਡਾ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਕਾਰਨ ਅੱਜ ਦੇਸ਼ ਭਰ ਦੇ ਕੈਮਿਸਟ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਦੇ ਹੋਏ ਦੁਕਾਨਾਂ ਬੰਦ ਰੱਖ ਰਹੇ ਹਨ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਇੰਡੀਆ ਕੈਮਿਸਟ ਐਸੋਸੀਏਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਦਾ ਸ਼ਹਿਰ ਦੇ ਹੋਰ ਕੈਮਿਸਟ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਬੱਚੇ ਸਣੇ 4 ਮਨੁੱਖੀ ਕੰਕਾਲ, ਵੈਨ 'ਚ ਬੈਠੇ-ਬੈਠੇ ਬਣੇ ਪਿੰਜਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
NEXT STORY