ਜਲੰਧਰ (ਖੁਰਾਣਾ)–ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਵਿਚ ਵਪਾਰੀਆਂ ਅਤੇ ਜੀ. ਐੱਸ. ਟੀ. ਵਿਭਾਗ ਦੇ ਅਧਿਕਾਰੀਆਂ ਨਾਲ ਦੂਜੇ ਪੜਾਅ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਹਲਕਾ ਇੰਚਾਰਜ ਨਿਤਿਨ ਕੋਹਲੀ, ਦਿਨੇਸ਼ ਢੱਲ, ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਅਤੇ ਜੀ. ਐੱਸ. ਟੀ. ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਖ਼ਾਸ ਗੱਲ ਇਹ ਰਹੀ ਕਿ ਜਦੋਂ ਮੰਤਰੀ ਮਹਿੰਦਰ ਭਗਤ ਅਤੇ ਹੋਰ 'ਆਪ' ਨੇਤਾ ਵਪਾਰੀਆਂ ਨੂੰ ਟੈਕਸੇਸ਼ਨ ਵਿਭਾਗ ਦੇ ਛਾਪਿਆਂ ਬਾਰੇ ਭਰੋਸਾ ਦੇ ਰਹੇ ਸਨ, ਉਸੇ ਸਮੇਂ ਸ਼ਹਿਰ ਵਿਚ 2 ਥਾਵਾਂ ’ਤੇ ਜੀ. ਐੱਸ. ਟੀ. ਵਿਭਾਗ ਦੀ ਰੇਡ ਵੀ ਚੱਲ ਰਹੀ ਸੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
ਮੀਟਿੰਗ ਦੌਰਾਨ ਵਪਾਰੀਆਂ ਨੇ ਇਕ ਸੁਰ ਵਿਚ ਮੰਤਰੀ ਅਤੇ 'ਆਪ' ਨੇਤਾਵਾਂ ਨੂੰ ਗੁਹਾਰ ਲਗਾਈ ਕਿ ਵਪਾਰੀਆਂ ਖ਼ਿਲਾਫ਼ ਚੱਲ ਰਹੇ ਸਰਵੇ ਅਤੇ ਰੇਡ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ। ਵਪਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਵਪਾਰਕ ਮਾਹੌਲ ਵਿਚ ਡਰ ਅਤੇ ਅਸਥਿਰਤਾ ਫੈਲ ਰਹੀ ਹੈ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਪਾਰੀ ’ਤੇ ਬਿਨਾਂ ਵਜ੍ਹਾ ਸਰਵੇ ਜਾਂ ਰੇਡ ਦੀ ਕਾਰਵਾਈ ਨਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬੇਵਜ੍ਹਾ ਤੰਗ ਨਾ ਕੀਤਾ ਜਾਵੇ। ਹਾਲਾਂਕਿ ਇਸ ’ਤੇ ਵਿਭਾਗੀ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਸਰਵੇ ਅਤੇ ਜਾਂਚ ਵਿਭਾਗੀ ਪੱਧਰ ’ਤੇ ਨਹੀਂ, ਸਗੋਂ ਹੈੱਡ ਆਫਿਸ ਦੇ ਹੁਕਮਾਂ ਤਹਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜੋ ਵਪਾਰੀ ਟੈਕਸ ਚੋਰੀ ਕਰਦਾ ਹੈ, ਉਸੇ ਦੇ ਹੀ ਦਸਤਾਵੇਜ਼ ਅਤੇ ਸਟਾਕ ਦੀ ਜਾਂਚ ਹੁੰਦੀ ਹੈ। ਅਜਿਹੇ ਵਿਚ ਜੇਕਰ ਰਾਹਤ ਚਾਹੀਦੀ ਹੈ ਤਾਂ ਇਸ ਵਿਸ਼ੇ ’ਤੇ ਉੱਚ ਅਧਿਕਾਰੀਆਂ ਜਾਂ ਵਿੱਤ ਮੰਤਰੀ ਨਾਲ ਗੱਲ ਕਰਨੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ
ਅਜਿਹੇ ਵਿਚ ਮੰਤਰੀ ਮਹਿੰਦਰ ਭਗਤ ਨੇ ਸਾਰੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਸਾਹਮਣੇ ਰੱਖ ਕੇ ਰਾਹਤ ਦਿਵਾਉਣ ਦਾ ਯਤਨ ਕਰਨਗੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ’ਤੇ ਰੇਡ ਦੀ ਬਜਾਏ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਜੋ ਟੈਕਸ ਬਣਦਾ ਹੈ, ਉਹ ਉਨ੍ਹਾਂ ਤੋਂ ਆਪਸੀ ਸਹਿਮਤੀ ਨਾਲ ਵਸੂਲ ਕੀਤਾ ਜਾਵੇ। ਮੀਟਿੰਗ ਵਿਚ ਮੌਜੂਦ ਡੀ. ਈ. ਟੀ. ਸੀ. ਮੈਡਮ ਦਰਬੀਰ ਰਾਜ ਨੇ ਕਿਹਾ ਕਿ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸੇ ਵਪਾਰੀ ਨੂੰ ਨਾਜਾਇਜ਼ ਤੰਗ ਨਹੀਂ ਕਰੇਗਾ ਅਤੇ ਨਾਲ ਹੀ ਵਪਾਰੀਆਂ ਤੋਂ ਵੀ ਆਸ ਕੀਤੀ ਜਾਂਦੀ ਹੈ ਕਿ ਉਹ ਆਪਣੇ ਹਿੱਸੇ ਦਾ ਟੈਕਸ ਸਮੇਂ ’ਤੇ ਜਮ੍ਹਾ ਕਰਵਾਉਣ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
ਇਸ ਮੀਟਿੰਗ ਵਿਚ ਵੱਖ-ਵੱਖ ਵਪਾਰੀ ਸੰਗਠਨਾਂ ਨਾਲ ਜੁੜੇ ਪ੍ਰਮੁੱਖ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਟ੍ਰੇਡਰ ਫੋਰਮ ਤੋਂ ਰਵਿੰਦਰ ਧੀਰ, ਅਰੁਣ ਬਜਾਜ, ਵਿਪਨ ਪ੍ਰਿੰਜਾ, ਫਗਵਾੜਾ ਗੇਟ ਇਲੈਕਟ੍ਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ, ਕਨਵੀਨਰ ਸੁਰੇਸ਼ ਗੁਪਤਾ, ਇਲੈਕਟ੍ਰਾਨਿਕ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ, ਦਿਲਕੁਸ਼ਾ ਮਾਰਕੀਟ ਦੇ ਪ੍ਰਧਾਨ ਰਿਸ਼ੂ ਵਰਮਾ, ਸਹਿਦੇਵ ਮਾਰਕੀਟ ਦੇ ਪ੍ਰਧਾਨ ਅਸ਼ਵਨੀ ਮਲਹੋਤਰਾ, ਪੰਜਪੀਰ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਬੇਦੀ, ਫੋਕਲ ਪੁਆਇੰਟ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਖੇਡ ਉਦਯੋਗ ਸੰਘ ਤੋਂ ਪ੍ਰੇਮ ਉੱਪਲ, ਵਿਜੇ ਧੀਰ, ਰਮੇਸ਼ ਆਨੰਦ, ਰਾਕੇਸ਼ ਗੁਪਤਾ, ਅਖਿਲੇਸ਼ ਮਹਿਤਾ, ਰੌਬਿਨ ਗੁਪਤਾ, ਗੌਰਵ ਬੱਸੀ, ਪ੍ਰੇਮ ਪਾਲ, ਸਰਾਫਾ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਮਲਹੋਤਰਾ, ਮਾਡਲ ਟਾਊਨ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ, ਕਰਣ, ਜਸਪਾਲ ਸਿੰਘ, ਇੰਦਰ ਸਿੰਘ ਆਦਿ ਪ੍ਰਮੱਖ ਸਨ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਅਹੁਦੇਦਾਰਾਂ ਦਾ ਐਲਾਨ, ਲਿਸਟ 'ਚ ਪੜ੍ਹੋ ਪੂਰੇ ਵੇਰਵੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
NEXT STORY