ਨੂਰਪੁਰਬੇਦੀ (ਸੰਜੀਵ ਭੰਡਾਰੀ)-ਨੂਰਪੁਰਬੇਦੀ ਖੇਤਰ ਦੇ ਪਿੰਡ ਔਲਖ ਵਿਖੇ ਇਕ ਨਾਮਲੂਮ ਪ੍ਰਵਾਸੀ ਮਜ਼ਦੂਰ ਦੀ ਖੂਹ ’ਚ ਡਿੱਗਣ ਉਪਰੰਤ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪਿੰਡ ਵਾਸੀਆਂ ਨੇ ਪੁਲਸ ਦੀ ਹਾਜ਼ਰੀ ’ਚ ਖੂਹ ’ਚੋਂ ਬਾਹਰ ਕੱਢਿਆ। ਇਸ ਸਬੰਧ ’ਚ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਪਿੰਡ ਔਲਖ ਦੇ ਕਮਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਇਕ ਪ੍ਰਵਾਸੀ ਮਜ਼ਦੂਰ ਜਿਸ ਦੇ ਨਾਂ ਅਤੇ ਪਤੇ ਬਾਰੇ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਹੈ ਕੁਝ ਦਿਨਾਂ ਤੋਂ ਉਨ੍ਹਾਂ ਦੇ ਪਿੰਡ ’ਚ ਘੁੰਮ-ਫਿਰ ਕੇ ਅਤੇ ਵੱਖ-ਵੱਖ ਮੋਟਰਾਂ ’ਤੇ ਰਹਿ ਕੇ ਗੁਜ਼ਾਰਾ ਕਰਦਾ ਸੀ। ਉਸ ਨੇ ਦੱਸਿਆ ਕਿ ਉਸ ਸਮੇਤ ਪਿੰਡ ਦੇ ਬਲਵੀਰ ਸਿੰਘ ਪੁੱਤਰ ਪਿਆਰਾ ਸਿੰਘ, ਮਲਕੀਤ ਸਿੰਘ ਪੁੱਤਰ ਸੋਹਣ ਸਿੰਘ, ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਉਂਕਾਰ ਸਿੰਘ ਪੁੱਤਰ ਸੋਹਣ ਸਿੰਘ ਨੇ ਉਕਤ ਵਿਅਕਤੀ ਨੂੰ ਪਿੰਡ ਔਲਖ ਤੋਂ ਕਰੀਬ ਡੇਢ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਗੁੱਗਾ ਮਾੜੀ ਅਸਥਾਨ ਦੇ ਪਿਛਲੇ ਪਾਸੇ ਉਨ੍ਹਾਂ ਦੀ ਮੋਟਰ ਲਾਗੇ ਖੂਹ ਵਿੱਚ ਡਿੱਗਿਆ ਹੋਇਆ ਵੇਖਿਆ।
ਇਹ ਵੀ ਪੜ੍ਹੋ- ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ 'ਚ ਵੇਖ ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ
ਉਕਤ ਸੂਚਨਾ ਦੇਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਦੀ ਹਾਜ਼ਰੀ ’ਚ ਪਿੰਡ ਵਾਸੀਆਂ ਨੇ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੀ ਖੂਹ ’ਚ ਤੈਰਦੀ ਲਾਸ਼ ਨੂੰ ਬਾਹਰ ਕੱਢਿਆ। ਸ਼ਿਕਾਇਤ ਕਰਤਾ ਨੇ ਬਿਆਨਾਂ ’ਚ ਲਿਖਵਾਇਆ ਕਿ ਉਕਤ ਵਿਅਕਤੀ ਜੋ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਦੀ ਮੌਤ ਕੁਦਰਤੀ ਅਤੇ ਅਚਾਨਕ ਖੂਹ ਡਿੱਗਣ ਕਾਰਨ ਹੋਈ ਜਾਪਦੀ ਹੈ, ਜਿਸ ਲਈ ਉਹ ਅਤੇ ਪਿੰਡ ਵਾਸੀ ਕਿਸੀ ’ਤੇ ਵੀ ਸ਼ੱਕ ਨਾ ਹੋਣ ਕਾਰਨ ਕਿਸੀ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ ਹਨ।
ਇਸ ਸਬੰਧੀ ਥਾਣਾ ਮੁਖੀ ਨੂਰਪੁਰਬੇਦੀ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਇਕ ਬਾਂਹ ’ਤੇ ਕੇਵਲ ਮੁਨੀ ਲਾਲ ਨਾਮ ਲਿਖਿਆ ਹੋਇਆ ਸੀ ਜਦਕਿ ਉਸ ਦੇ ਪਤੇ ਬਾਰੇ ਕਿਸੀ ਨੂੰ ਕੁਝ ਨਹੀਂ ਪਤਾ ਸੀ। ਇਸ ਤੋਂ ਇਲਾਵਾ ਰਾਹਗੀਰਾਂ ਤੋਂ ਵੀ ਉਕਤ ਵਿਅਕਤੀ ਦੀ ਸ਼ਿਨਾਖਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਜੋ ਨਾ ਹੋ ਸਕੀ। ਉਨ੍ਹਾਂ ਕਿਹਾ ਕਿ ਫਿਲਹਾਲ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਅਮਲ ’ਚ ਲਿਆ ਕੇ ਉਕਤ ਨਾਮਲੂਮ ਪ੍ਰਵਾਸੀ ਵਿਅਕਤੀ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਮੁੰਡੇ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦੁਖ਼ੀ ਹੋ 13 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਦੀ ਠੋਡੀ 'ਤੇ ਹੱਥ ਲਗਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦਾ ਐਕਸ਼ਨ
NEXT STORY