ਮਲਸੀਆਂ (ਅਰਸ਼ਦੀਪ, ਤ੍ਰੇਹਨ)-ਪੁਲਸ ਚੌਕੀ ਮਲਸੀਆਂ ਦੇ ਅਧੀਨ ਆਉਂਦੇ ਪਿੰਡ ਬਿੱਲੀ ਚਹਾਰਮ ਵਿਖੇ ਪ੍ਰਵਾਸੀ ਮਜ਼ਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਸਥਾਨਕ ਪੁਲਸ ਚੌਕੀ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਪਿੰਡ ਬਿੱਲੀ ਚਹਾਰਮ ਵਿਖੇ ਖੇਤਾਂ ’ਚ ਪਰਵਾਸੀ ਮਜ਼ਦੂਰਾਂ ਵੱਲੋਂ ਇਕ ਕਿਸਾਨ ਦੇ ਖੇਤਾਂ ’ਚ ਝੋਨਾ ਲਾਉਣ ਦਾ ਕੰਮ ਚੱਲ ਰਿਹਾ ਸੀ। ਸ਼ਾਮ ਕਰੀਬ 4:00 ਵਜੇ ਪ੍ਰਵਾਸੀ ਮਜ਼ਦੂਰ ਵਿਪਨ ਕੁਮਾਰ ਪੁੱਤਰ ਚੁਮਾਰ ਮੰਡਲ ਵਾਸੀ ਪਿੰਡ ਖੜਕਪੁਰ ਜ਼ਿਲ੍ਹਾ ਮੰਗੇਰ (ਬਿਹਾਰ) ਨੇ ਚਾਹ ਪੀਣ ਸਮੇਂ ਸਟੈਂਡ ਵਾਲੇ ਪੱਖੇ ਨੂੰ ਖਿੱਚ ਕੇ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਜ਼ਬਰਦਸਤ ਕਰੰਟ ਕਰੰਟ ਲੱਗਾ, ਜਿਸ ਕਾਰਨ ਵਿਪਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 16 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ 'ਚ ਮਾਂ ਨੂੰ ਕਹੇ ਭਾਵੁਕ ਕਰ ਦੇਣ ਵਾਲੇ ਬੋਲ
ਰਾਜਪਾਲ ਪੁਰੋਹਿਤ ਨੇ ਜਲੰਧਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਹੀਆਂ ਅਹਿਮ ਗੱਲਾਂ
NEXT STORY