ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਮਹੇੜੂ ਦੇ ਲਾਅ ਗੇਟ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਉਸਾਰੀ ਅਧੀਨ ਇਮਾਰਤ ਵਿਚ ਕੰਮ ਕਰ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਕਰੰਟ ਲੱਗਣ ਨਾਲ ਮਾਰੇ ਗਏ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੀ ਪਛਾਣ ਮਨੋਜ ਕੁਮਾਰ ਵਾਸੀ ਪੀਪਾਰੰਗੀ ਫਗਵਾੜਾ ਵਜੋਂ ਦੱਸੀ ਜਾ ਰਹੀ ਹੈ, ਜਦਕਿ ਉਸ ਦਾ ਸਾਥੀ ਪ੍ਰਭੂ ਕੁਮਾਰ ਵਾਸੀ ਪੀਪਾਰੰਗੀ ਜੋਕਿ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਸੀ, ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਜਾਂਚ ਜਾਰੀ ਹੈ।
ਦਸੂਹਾ 'ਚ ਹੋਈ 38 ਲੱਖ ਦੀ ਲੁੱਟ ਦਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ ਤੇ 14 ਲੱਖ ਹੋਏ ਬਰਾਮਦ
NEXT STORY