ਰੂਪਨਗਰ/ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਅਨਾਜ ਮੰਡੀ ਕੀਰਤਪੁਰ ਸਾਹਿਬ ਦੇ ਨਜ਼ਦੀਕ ਝੁੱਗੀਆਂ ਬਣਾ ਕੇ ਰਹਿ ਰਹੇ ਪ੍ਰਵਾਸੀ ਪਰਿਵਾਰਾਂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਇਕ ਔਰਤ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਮੌਕੇ ਮ੍ਰਿਤਕਾ ਦੇ ਪਤੀ ਜੀਤਨ ਮਹਾਤੋ ਪੁੱਤਰ ਪਾਂਚੂ ਮਹਾਤੋ ਨੇ ਦੱਸਿਆ ਕਿ ਉਹ ਆਪਣੀ ਪਤਨੀ ਗੀਤਾ ਮਹਾਤੋ ਅਤੇ ਬੱਚਿਆਂ ਸਮੇਤ ਦਾਣਾ ਮੰਡੀ ਨੇੜੇ ਝੁੱਗੀ ਬਣਾ ਕੇ ਰਹਿ ਰਿਹਾ ਹੈ। ਬੀਤੀ ਰਾਤ ਉਸ ਦੀ ਪਤਨੀ ਨੇ ਝੁੱਗੀ ਦੇ ਅੰਦਰ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
ਮ੍ਰਿਤਕਾ ਦੇ ਭਰਾ ਵਿਕਾਸ ਕੁਮਾਰ ਅਤੇ ਸੰਤੋਸ਼ ਕੁਮਾਰ ਨੇ ਦੱਸਿਆ ਕਿ ਗੀਤਾ ਮਹਾਤੋ ਦੀ ਮਾਨਸਿਕ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਠੀਕ ਨਹੀਂ ਸੀ। ਉਨ੍ਹਾਂ ਮੁਤਾਬਕ ਉਹ ਪਹਿਲਾਂ ਵੀ ਕਈ ਵਾਰ ਅਜਿਹਾ ਕਦਮ ਚੁੱਕਣ ਦੀ ਕੋਸ਼ਿਸ਼ ਕਰ ਚੁੱਕੀ ਸੀ। ਪਰਿਵਾਰ ਵੱਲੋਂ ਉਸ ਨੂੰ ਸਮਝਾਉਣ ਅਤੇ ਸੰਭਾਲਣ ਦੇ ਯਤਨ ਕੀਤੇ ਜਾਂਦੇ ਰਹੇ, ਪਰ ਬੀਤੀ ਰਾਤ ਉਸ ਨੇ ਇਹ ਦੁਖਦਾਈ ਕਦਮ ਚੁੱਕ ਲਿਆ। ਜਾਂਚ ਅਧਿਕਾਰੀ ਹੌਲਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ਉੱਪਰ ਪੁਲਸ ਵੱਲੋਂ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
NEXT STORY