ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਰੇਲਵੇ ਟਰੈਕ ’ਤੇ ਮੁਕੇਰੀਆਂ ਨੇੜੇ ਐਮਾਂ ਮਾਂਗਟ ਦੇ ਕੋਲ ਗੁਲਜ਼ਾਰੀ ਢਾਬੇ ਦੇ ਸਾਹਮਣੇ ਰੇਲਗੱਡੀ ਤੋਂ ਡਿੱਗਣ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਲਕੀਤ ਸਿੰਘ ਬਾਜਵਾ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਵੀਰੂ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ 31 ਦਸੰਬਰ ਨੂੰ ਵੀਰੂ (30) ਪੁੱਤਰ ਕੁਮਾਰ ਪਾਲ ਵਾਸੀ ਹਰਦੁਆਰਗੰਜ, ਜ਼ਿਲ੍ਹਾ ਅਲੀਗੜ੍ਹ, ਉੱਤਰ ਪ੍ਰਦੇਸ਼ ਹਾਲ ਵਾਸੀ ਭੱਟਾ ਕਾਲੋਨੀ, ਮੁਕੇਰੀਆਂ ਵਿਚ ਰਹਿੰਦਾ ਸੀ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ ਵਿਚ ਅੱਜ ਅੱਧੇ ਦਿਨ ਦੀ ਛੁੱਟੀ
ਉਹ ਜੰਮੂ ਮੇਲ ’ਤੇ ਸਵਾਰ ਹੋ ਕੇ ਆਪਣੀ ਪਤਨੀ ਨੂੰ ਲੈਣ ਲਈ ਆਪਣੇ ਪਿੰਡ ਗਿਆ ਸੀ, ਜਦੋਂ ਰੇਲਗੱਡੀ ਮੁਕੇਰੀਆਂ ਨੇੜੇ ਗੁਲਜ਼ਾਰੀ ਢਾਬੇ ਦੇ ਸਾਹਮਣੇ ਪਹੁੰਚੀ ਤਾਂ ਵੀਰੂ ਰੇਲਗੱਡੀ ਤੋਂ ਹੇਠਾਂ ਡਿੱਗ ਪਿਆ। ਉਸ ਨੂੰ ਜ਼ਖ਼ਮੀ ਹਾਲਤ ਵਿਚ ਮੁਕੇਰੀਆਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰੇਲਵੇ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ- ਜੇਕਰ ਤੁਸੀਂ ਵੀ ਪੀਂਦੇ ਹੋ ਟੀ-ਬੈਗ ਵਾਲੀ ਚਾਹ ਤਾਂ ਹੋ ਜਾਓ ਸਾਵਧਾਨ ! ਹੈਰਾਨ ਕਰੇਗੀ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ ਸੂਬੇਦਾਰ ਨਾਲ ਸਾਢੇ 10 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ ਮਾਮਲਾ ਦਰਜ
NEXT STORY