ਜਲੰਧਰ (ਧਵਨ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਬੀਤੇ ਦਿਨ ਸ਼ਹਿਰ ਵਿਚ ਸਟਰੀਟ ਲਾਈਟਾਂ, ਸੜਕਾਂ, ਸੀਵਰੇਜ ਅਤੇ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਮੀਆਂ ਦੀ ਪਛਾਣ ਕਰਨ ਅਤੇ ਇਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਰਮਨ ਅਰੋੜਾ, ਪੰਜਾਬ ਹਾਈਜਿਨ ਵਰਕਰ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਏ. ਸੀ. ਐੱਸ. ਨਾਲ ਇਨ੍ਹਾਂ ਮੁੱਦਿਆਂ ’ਤੇ ਕੈਬਨਿਟ ਮੰਤਰੀ ਨੇ ਤੇਜਵੀਰ ਸਿੰਘ ਸਮੇਤ ਲੋਕਲ ਬਾਡੀਜ਼ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ।
ਇਹ ਵੀ ਪੜ੍ਹੋ- ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਸ਼ਾਮਲ ਇਨ੍ਹਾਂ ਮਸ਼ਹੂਰ ਗੈਂਗਸਟਰਾਂ ਬਾਰੇ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ
ਸ਼ਹਿਰ ਵਿਚ ਸਟਰੀਟ ਲਾਈਟਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ 15 ਦਿਨਾਂ ਅੰਦਰ ਸਾਰੀਆਂ ਸਟਰੀਟ ਲਾਈਟਾਂ ਚਾਲੂ ਕਰਨ ਦਾ ਨਿਰਦੇਸ਼ ਦਿੱਤਾ ਅਤੇ ਇਸ ਸਬੰਧੀ ਜਲਦੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ 15 ਦਿਨ ਦੇ ਬਾਅਦ ਸਾਰੀਆਂ ਸਟਰੀਟ ਲਾਈਟਾਂ ਚਾਲੂ ਹਾਲਤ ਵਿਚ ਹੋਣ। ਲੋਕਾਂ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਲੋਕਲ ਬਾਡੀਜ਼ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਅਤੇ ਸੀਵਰੇਜ ਪ੍ਰਣਾਲੀ ’ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਰਸਤੇ ਕੀਤੇ ਡਾਇਵਰਟ
ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਫਾਈ ਸਮੇਂ-ਸਮੇਂ ’ਤੇ ਯਕੀਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੀਵਰੇਜ ਪਾਈਪ ਵਿਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਨੇ ਸ਼ਹਿਰ ਦੇ ਰਾਮਨਗਰ, ਗਾਜ਼ੀਗੁੱਲਾ, ਦਕੋਹਾ, ਧੰਨੋਵਾਲੀ ਇਲਾਕਿਆਂ ਵਿਚ ਪਾਣੀ ਭਰਨ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਦੌਰਾਨ ਦਕੋਹਾ ਵਿਚ ਪਾਣੀ ਭਰਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਗਰ ਨਿਗਮ ਨੇ ਇਕ ਨਵੀਂ ਸੀਵਰੇਜ ਲਾਈਨ ਸਥਾਪਤ ਕੀਤੀ ਹੈ ਅਤੇ ਇਸ ਨੂੰ ਬੰਬੀਆਂਵਾਲ ਐੱਸ. ਟੀ. ਪੀ. ਨਾਲ ਜੋੜਨ ਦਾ ਪ੍ਰਸਤਾਵ ਰੱਖਿਆ ਗਿਆ, ਜਿਸ ’ਤੇ ਮੰਤਰੀ ਨੇ ਅਧਿਕਾਰੀਆਂ ਨੂੰ ਰਿਮਾਈਂਡਰ ਭੇਜਣ ਲਈ ਕਿਹਾ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਾਫ਼-ਸਫ਼ਾਈ ਯਕੀਨੀ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਅਤੇ ਸਾਫ਼ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕੂੜਾ-ਕਰਕਟ ਸਥਾਨਾਂ ਨੂੰ ਪਛਾਣ ਕੇ ਉਨ੍ਹਾਂ ਦੀ ਰੋਜ਼ਾਨਾ ਸਾਫ਼-ਸਫ਼ਾਈ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਕੰਮ ਦੀ ਨਿੱਜੀ ਨਿਗਰਾਨੀ ਯਕੀਨੀ ਕਰਨ ਲਈ ਕਿਹਾ। ਉਨ੍ਹਾਂ ਨੇ ਸ਼ਹਿਰ ਦੀਆਂ ਸੜਕਾਂ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਇਸ ਕੰਮ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਨਾਲ ਸਬੰਧਤ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣ। ਇਸ ਮੌਕੇ ਲੋਕਲ ਬਾਡੀਜ਼ ਵਿਭਾਗ ਦੀ ਵਿਸ਼ੇਸ਼ ਸਕੱਤਰ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਗੁਰਪ੍ਰੀਤ ਸਿੰਘ ਖਹਿਰਾ, ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ, ਵਧੀਕ ਕਮਿਸ਼ਨਰ ਅਮਰਜੀਤ ਬੈਂਸ ਅਤੇ ਹੋਰ ਅਧਿਕਾਰੀ ਤੇ ‘ਆਪ’ਨੇਤਰੀ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਪੈ ਗਿਆ ਡਾਕਾ, ਦਿਨ-ਦਿਹਾੜੇ ਲੁੱਟ ਕੇ ਲੈ ਗਏ ਬੈਂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਅੰਮ੍ਰਿਤਸਰ ਜਾ ਰਹੀ ਟਰੇਨ ਦਾ ਜਲੰਧਰ ਤੋਂ ਬਦਲਿਆ ਟਰੈਕ
NEXT STORY