ਜਲੰਧਰ (ਧਵਨ)–ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਸਾਰੀ ਰਾਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪ੍ਰਭਾਵਿਤ ਪਰਿਵਾਰਾਂ ਨਾਲ ਡਟੇ ਰਹੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਰਹੇ। ਕੈਬਨਿਟ ਮੰਤਰੀ ਨੇ ਜਲੰਧਰ ਦੇ ਦਿਹਾਤੀ ਇਲਾਕਿਆਂ ਜਿਵੇਂ ਸ਼ਾਹਕੋਟ ਆਦਿ ਥਾਵਾਂ ’ਤੇ ਖ਼ੁਦ ਪਹੁੰਚ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀ ਪੂਰੀ ਮਦਦ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹਾਲਾਤ ’ਤੇ ਪੂਰੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਸ਼ਕਿਲ ਦੀ ਇਸ ਘੜੀ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਦਿੰਦੀ ਹੈ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਮੁੱਚਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਮੈਦਾਨ ਵਿਚ ਉਤਰਿਆ ਹੋਇਆ ਹੈ। ਕਈ ਇਲਾਕਿਆਂ ਵਿਚ ਪਾਣੀ ਆਉਣ ਦੇ ਬਾਵਜੂਦ ਲੋਕਾਂ ਦਾ ਹੌਸਲਾ ਕਾਫ਼ੀ ਬੁਲੰਦ ਰਿਹਾ। ਲੋਕ ਇਕ-ਦੂਜੇ ਦੀ ਮਦਦ ਲਈ ਅੱਗੇ ਆਉਂਦੇ ਰਹੇ। ਉਨ੍ਹਾਂ ਕਿਹਾ ਕਿ ਦੇਰ ਰਾਤ ਪ੍ਰਸ਼ਾਸਨ ਦੀ ਮਦਦ ਨਾਲ ਕਈ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦਿੰਦਿਆਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।
ਕੈਬਨਿਟ ਮੰਤਰੀ ਦੇਰ ਰਾਤ ਤਕ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ ਤਾਂ ਉਸ ਸਮੇਂ ਕਈ ਥਾਵਾਂ ’ਤੇ ਉਨ੍ਹਾਂ ਟਾਰਚ ਦੀ ਰੌਸ਼ਨੀ ਵਿਚ ਰਾਹਤ ਦਾ ਕਾਰਜ ਆਪਣੀ ਹਾਜ਼ਰੀ ਵਿਚ ਚਲਵਾਇਆ। ਬਲਕਾਰ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਾਹਮਣੇ ਸਾਰੇ ਬੇਵੱਸ ਹਨ ਪਰ ਅਸੀਂ ਸਭ ਮਿਲ ਕੇ ਇਸ ਮੁਸ਼ਕਲ ਦੀ ਘੜੀ ਵਿਚੋਂ ਬਾਹਰ ਨਿਕਲਾਂਗੇ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ’ਤੇ ਪੂਰੀ ਨਜ਼ਰ ਰੱਖਣ ਅਤੇ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨਾਂ ਨੂੰ ਲੋਕਾਂ ਦੀ ਮਦਦ ਲਈ ਫੀਲਡ ਵਿਚ ਭੇਜਿਆ ਹੋਇਆ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ
ਸੰਤ ਸੀਚੇਵਾਲ ਨਾਲ ਬਲਾਕ ਲੋਹੀਆਂ ਦੇ ਸਤਲੁਜ ਦਰਿਆ ਕੰਢੇ ਵਸੇ ਪਿੰਡਾਂ ਦਾ ਕੀਤਾ ਦੌਰਾ
ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੰਗਲਵਾਰ ਨੂੰ ਬਲਾਕ ਲੋਹੀਆਂ ਦੇ ਸਤਲੁਜ ਦਰਿਆ ਕੰਢੇ ਵਸੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਿਲਆ। ਉਨ੍ਹਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਹੇਠਲੇ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਵਿਚ ਸੂਬਾ ਸਰਕਾਰ ਕੋਈ ਕਸਰ ਨਹੀਂ ਛੱਡੇਗੀ। ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰੀ ਸਥਿਤੀ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਧਿਕਾਰੀਆਂ ਦੀਆਂ ਟੀਮਾਂ ਦਿਨ-ਰਾਤ ਸੁਰੱਖਿਆ ਮੁਹਿੰਮ ਵਿਚ ਲੱਗੀਆਂ ਹੋਈਆਂ ਹਨ। ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਮੰਦਭਾਗੀ ਘਟਨਾ ਬਾਰੇ ਪਤਾ ਲੱਗੇ ਜਾਂ ਕਿਸੇ ਦੇ ਫਸੇ ਹੋਣ ਦੀ ਜਾਣਕਾਰੀ ਮਿਲੇ ਤਾਂ ਉਹ ਪ੍ਰਸ਼ਾਸਨ ਵੱਲੋਂ ਸਥਾਪਤ ਹੜ੍ਹ ਕੰਟਰੋਲ ਰੂਮ ਦੇ ਨੰਬਰ 0181-2224417 ਜਾਂ ਹੰਗਾਮੀ ਨੰਬਰ 112 ’ਤੇ ਸੂਚਿਤ ਕਰਨ ਤਾਂ ਕਿ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ
NEXT STORY