ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੱਲਣ ਵਾਲੀ ਪੰਜਾਬ ਸਰਕਾਰ ਵੱਖਰੀ ਸੋਚ ਨਾਲ ਕਾਰਜ ਕਰਦੀ ਹੈ ਅਤੇ ਵੋਟ ਬੈਂਕ ਦੀ ਰਾਜਨੀਤੀ ਤੋਂ ਉਪਰ ਉੱਠ ਕੇ ਹਰ ਖੇਤਰ ਵਿਚ ਵਿਕਾਸ ਦੀ ਗੱਲ ਕਰਦੀ ਹੈ। ਉਹ ਵਾਰਡ ਨੰਬਰ 45 ਦੇ ਸੰਤ ਭਾਗ ਸਿੰਘ ਨਗਰ ਵਿਚ 20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ਼ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੌਂਸਲਰ ਕੁਲਵਿੰਦਰ ਕੌਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਵਿਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਆਮ ਆਦਮੀ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ।
ਇਹ ਵੀ ਪੜ੍ਹੋ : ਬਿਜਲੀ ਬਿੱਲ ਤੇ ਕੱਟਾਂ ਨੂੰ ਲੈ ਕੇ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਨੇ ਦਿੱਤੀ ਵੱਡੀ ਅਪਡੇਟ
ਬ੍ਰਹਮ ਸ਼ੰਕਰ ਜਿੰਪਾ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਕਰੀਬ ਇਕ ਦਹਾਕੇ ਤੋਂ ਖ਼ਰਾਬ ਚਿੰਤਪੁਰਨੀ ਰੋਡ ਦਾ ਨਿਰਮਾਣ ਕਰਵਾਇਆ ਗਿਆ, ਹੁਸ਼ਿਆਰਪੁਰ ਵਿਚ ਤਹਿਸੀਲ ਦੀ ਨਵੀਂ ਇਮਾਰਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਅਨੇਕ ਵਿਕਾਸ ਦੇ ਪ੍ਰਾਜੈਕਟ ਤਾਂ ਸਿਰਫ਼ ਹੁਸ਼ਿਆਰਪੁਰ ਵਿਚ ਹੀ ਚੱਲ ਰਹੇ ਹਨ। ਉਨ੍ਹਾਂ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਦਾ ਪਹੀਆ ਇਸੇ ਤਰ੍ਹਾਂ ਚਲਦਾ ਰਹੇਗਾ।
ਇਹ ਵੀ ਪੜ੍ਹੋ : ਜਲੰਧਰ 'ਚ ਤੜਕਸਾਰ ਵੱਡੀ ਵਾਰਦਾਤ, ਜਿਊਲਰ ਦੇ ਸ਼ੋਅਰੂਮ 'ਚ ਚੋਰਾਂ ਨੇ ਮਾਰਿਆ ਡਾਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਦਾ ਕੈਸੇ ਆਪਰੇਸ਼ਨ, ਜਲੰਧਰ 'ਚ CP ਨੇ ਖ਼ੁਦ ਫੀਲਡ 'ਚ ਉਤਰ ਕੀਤੀ ਛਾਪੇਮਾਰੀ
NEXT STORY