ਜਲੰਧਰ (ਮਹੇਸ਼)– ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੰਗਲਵਾਰ ਨੂੰ ਜਲੰਧਰ ਦੇ ਸਿਵਲ ਹਸਪਤਾਲ ਦਾ ਮੁਆਇਨਾ ਕੀਤਾ। ਹੈਰਾਨੀ ਦੀ ਗੱਲ ਇਹ ਰਹੀ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਵੀ ਸਿਵਲ ਹਸਪਤਾਲ ’ਚ ਗਰਾਊਂਡ ਫਲੋਰ ਸਮੇਤ ਕਈ ਥਾਵਾਂ ’ਤੇ ਪਈ ਬੇਸ਼ੁਮਾਰ ਗੰਦਗੀ ਨੂੰ ਕਿਸੇ ਨੇ ਸਾਫ਼ ਕਰਵਾਉਣ ਦੀ ਲੋੜ ਤੱਕ ਨਹੀਂ ਸਮਝੀ। ਹਾਲਾਂਕਿ ਸਿਹਤ ਮੰਤਰੀ ਗੰਦਗੀ ਵਾਲੀ ਥਾਂ ’ਤੇ ਗਏ ਹੀ ਨਹੀਂ, ਜਾਂਦੇ ਤਾਂ ਹਾਲਾਤ ਵੇਖ ਕੇ ਹੈਰਾਨ ਰਹਿ ਜਾਂਦੇ।

ਇਸ ਤੋਂ ਇਲਾਵਾ ਹੋਰ ਵੀ ਕਈ ਖ਼ਾਮੀਆਂ ਸਿਹਤ ਮੰਤਰੀ ਦੇ ਦੌਰੇ ਦੌਰਾਨ ਸਾਹਮਣੇ ਆਈਆਂ। ਮੰਤਰੀ ਜੌੜਾਮਾਜਰਾ ਨੇ ਜਦੋਂ ਮੁਲਾਜ਼ਮਾਂ ਦੀ ਹਾਜ਼ਰੀ ਅਤੇ ਮਰੀਜ਼ਾਂ ਦੀ ਹਾਜ਼ਰੀ ਵਾਲੇ ਐਂਟਰੀ ਵਾਲੇ ਰਜਿਸਟਰ ਚੈੱਕ ਕੀਤੇ ਤਾਂ ਸਾਰਿਆਂ ਦੇ ਚਿਹਰਿਆਂ ਦੇ ਰੰਗ ਉੱਡੇ ਹੋਏ ਸਨ। ਮੌਕੇ ਦੇ ਹਾਲਾਤ ਦੱਸ ਰਹੇ ਸਨ ਕਿ ਸਿਵਲ ਹਸਪਤਾਲ ਪ੍ਰਸ਼ਾਸਨ ਨੇ ਸਿਹਤ ਮੰਤਰੀ ਦੇ ਦੌਰੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਹੋਇਆ ਸੀ ਕਿਉਂਕਿ ਕਿਸੇ ਵੀ ਤਰ੍ਹਾਂ ਦੀ ਕੋਈ ਵਿਸ਼ੇਸ਼ ਤਿਆਰੀ ਨਹੀਂ ਕੀਤੀ ਗਈ ਸੀ।

ਇਹ ਵੀ ਪੜ੍ਹੋ: 'ਚੇਅਰਮੈਨ' ਬਣਾਏ ਜਾਣ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਰਾਘਵ ਚੱਢਾ, ਹੱਕ ’ਚ ਉਤਰੇ ਪੰਜਾਬ ਦੇ ਮੰਤਰੀ
ਸਿਹਤ ਮੰਤਰੀ ਨੇ ਸਿਵਲ ਹਸਪਤਾਲ ਵਿਚ ਦਾਖਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਕਈ ਮਰੀਜ਼ਾਂ ਨੇ ਹਸਪਤਾਲ ਵਿਚ ਆ ਰਹੀਆਂ ਪਰੇਸ਼ਾਨੀਆਂ ਬਾਰੇ ਸਿਹਤ ਮੰਤਰੀ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਲਾਸ ਵੀ ਲਾਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਖਾਮੀਆਂ ਨੂੰ ਦੂਰ ਕਰਨ ਦੇ ਤੁਰੰਤ ਦਿਸ਼ਾ-ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਦਾ ਪਿਆਰ ਚੜ੍ਹਿਆ ਪਰਵਾਨ, ਪਾਕਿਸਤਾਨ ਦੀ ਸ਼ੁਮਾਇਲਾ ਨੇ ਜਲੰਧਰ ਦੇ ਮੁੰਡੇ ਨਾਲ ਕੀਤਾ ਵਿਆਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ: ਅਹੁਦਾ ਸੰਭਾਲਦਿਆਂ ਹੀ ਐਕਸ਼ਨ 'ਚ IAS ਅਧਿਕਾਰੀ ਜਸਪ੍ਰੀਤ ਸਿੰਘ, ਦਿੱਤੇ ਇਹ ਨਿਰਦੇਸ਼
NEXT STORY