ਟਾਂਡਾ/ਹੁਸ਼ਿਆਰਪੁਰ (ਪਰਮਜੀਤ ਮੋਮੀ, ਘੁੰਮਣ)- ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨਵੀਆਂ ਸੜਕਾਂ ਬਣਨੀਆਂ ਹਨ, ਉਥੇ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਜਿਸ ਸੜਕ ਦੀ ਮੁਰੰਮਤ ਦੀ ਲੋੜ ਹੈ, ਉਥੇ ਹੀ ਮੁਰੰਮਤ ਕਰਵਾਈ ਜਾ ਰਹੀ ਹੈ। ਉਹ ਅੱਜ ਵਿਧਾਨ ਸਭਾ ਹਲਕਾ ਉੜਮੁੜ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬੇਗੋਵਾਲ-ਮਿਆਣੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਦਿਸਣ ਲੱਗਾ ਹੜ੍ਹਾਂ ਦੀ ਤਬਾਹੀ ਦਾ ਮੰਜ਼ਰ, ਸਤਲੁਜ ਦਰਿਆ ਦੇ ਪਾਣੀ 'ਚ ਰੁੜ੍ਹੇ ਪਿਓ-ਪੁੱਤਰ

ਕੈਬਨਿਟ ਮੰਤਰੀ ਨੇ ਕਿਹਾ ਕਿ ਬੋਗੋਵਾਲ-ਮਿਆਣੀ ਸੜਕ ਦੀ ਲੰਬਾਈ 7.45 ਕਿਲੋਮੀਟਰ ਅਤੇ ਚੌੜਾਈ 7 ਮੀਟਰ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੇਟ ਹਲਕੇ ਦੀ ਮਹੱਤਵਪੂਰਨ ਸੜਕ ਹੈ, ਜੋਕਿ ਮੁਕੇਰੀਆਂ, ਦਸੂਹਾ ਤੇ ਟਾਂਡਾ ਹਲਕੇ ਨੂੰ ਕਪੂਰਥਲਾ ਅਤੇ ਜਲੰਧਰ ਜ਼ਿਲ੍ਹੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਜੂਨ 2014 ਦੌਰਾਨ ਹੋਈ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਨੇ ਇਸ ਦੀ ਸਾਰ ਨਹੀਂ ਲਈ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਇਸ ਸੜਕ ਦੇ ਨਿਰਮਾਣ ਦੀ ਗੱਲ ਲਿਆਂਦੀ ਗਈ ਅਤੇ ਇਸ ਦੇ ਨਿਰਮਾਣ ਕਾਰਜ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਅਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਰਵਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ: ਕਟਾਰੂਚੱਕ
NEXT STORY