ਟਾਂਡਾ ਉੜਮੁੜ (ਮੋਮੀ)- ਪੰਜਾਬ ਦੀ ਮੌਜੂਦਾ ਸਰਕਾਰ ਦੇ ਫੂਡ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ 14 ਲੱਖ 41 ਹਜਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਟਾਂਡਾ ਵਿਖੇ ਝੋਨੇ ਦੀ ਹੋ ਰਹੀ ਖ਼ਰੀਦ ਸਬੰਧੀ ਜਾਇਜ਼ਾ ਲੈਣ ਸਮੇਂ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸੰਗਠਨ ਇੰਚਾਰਜ ਟਾਂਡਾ ਕੇਸ਼ਵ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਟਾਂਡਾ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ, ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ, ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ, ਸੈਕਟਰੀ ਮਾਰਕੀਟ ਕਮੇਟੀ ਟਾਂਡਾ ਹਰਪ੍ਰੀਤ ਸਿੰਘ ਜੌਹਲ ਅਤੇ ਫੂਡ ਸਪਲਾਈ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਦੱਸਿਆ ਕਿ 15 ਲੱਖ 21 ਕੁਇੰਟਲ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚਿਆ ਹੈ ਜਿਸ ਵਿੱਚੋਂ ਹੁਣ ਤੱਕ 14 ਲੱਖ 41 ਹਜ਼ਾਰ ਕੁਇੰਟਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 2700 ਕਰੋੜ ਰੁਪਏ ਕਿਸਾਨਾਂ ਦੇ ਖ਼ਾਤਿਆਂ ਵਿੱਚ ਝੋਨੇ ਦੀ ਫ਼ਸਲ ਦੇ ਜਮਾ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਹੋਰ ਕਿਹਾ ਕਿ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 24 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੀ ਫ਼ਸਲ ਮੰਡੀ ਚੋਂ ਚੁੱਕੀ ਜਾਵੇਗੀ ਉਸੇ ਅਨੁਸਾਰ ਹੀ ਅੱਜ ਕਿਸਾਨ ਸਵੇਰੇ ਮੰਡੀ ਵਿੱਚ ਆਉਂਦਾ ਹੈ ਅਤੇ ਸ਼ਾਮ ਨੂੰ ਆਪਣੀ ਫ਼ਸਲ ਵੇਚ ਕੇ ਘਰ ਚਲੇ ਜਾਂਦਾ ਹੈ।
ਉਨ੍ਹਾਂ ਇਸ ਮੌਕੇ ਦੱਸਿਆ ਕਿ ਅੱਜ ਦੇ ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਇਹੀ ਹੈ ਕਿ ਮੌਜੂਦਾ ਪੈਡੀ ਦੇ ਸੀਜ਼ਨ ਦੌਰਾਨ ਕਿਸਾਨਾਂ ਆੜ੍ਹਤੀਆਂ ਲੇਬਰ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ 172 ਲੱਖ ਮੀਟਰਿਕ ਟਨ ਦਾ ਟੀਚਾ ਪ੍ਰਾਪਤ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ 190 ਲੱਖ ਮੈਟਰਿਕ ਟਨ ਝੋਨਾ ਸਟੋਰ ਕਰਨ ਅਤੇ ਖ਼ਰੀਦਣ ਦੀ ਤਿਆਰੀ ਕੀਤੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ 2700 ਕਰੋੜ ਰੁਪਏ ਦੀ ਐਡਿਟ ਕੈਸ਼ ਸੀਮਾ (ਸੀ. ਸੀ. ਐੱਲ) ਹੈ ਅਤੇ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਮੌਜੂਦਾ ਸਮੇਂ ਵਿੱਚ ਮੰਡੀਆਂ ਵਿੱਚ ਵਾਰਦਾਨੇ ਦੀ ਕੋਈ ਕਮੀ ਨਹੀਂ। ਇਸ ਮੌਕੇ ਉਨ੍ਹਾਂ ਨੇ ਹੋਰ ਕਿਹਾ ਕਿ ਮੰਡੀਆਂ ਵਿੱਚ ਇਸ ਬਾਰਦਾਨਾ ਪੂਰੀ ਮਾਤਰਾ ਵਿੱਚ ਮੌਜੂਦ ਹੈ, ਜਿਸ ਕਾਰਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਇਸ ਸਮੇਂ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਝੋਨਾ ਨਵੀਂ ਰਹਿਤ ਲਿਆਂਦਾ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ ਕੀਤਾ ਜਾਵੇ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਦਾ ਦਾਣਾ ਮੰਡੀ ਟਾਂਡਾ ਪਹੁੰਚਣ 'ਤੇ ਸਵਾਗਤ ਕੀਤਾ।
ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਸ ਮੌਕੇ ਕੌਂਸਲਰ ਹਰੀ ਕ੍ਰਿਸ਼ਨ ਸੈਣੀ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਕਿਸਾਨ ਆਗੂ ਅਮਰਜੀਤ ਸਿੰਘ ,ਜਿਲਾ ਪ੍ਰਧਾਨ ਯੂਥ ਵਿੰਗ ਮਨਵੀਰ ਸਿੰਘ ਝਾਵਰ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਹਰਮੀਤ ਵੜੈਚ, ਬਲਜੀਤ ਸੈਣੀ, ਅਨਿਲ ਗੋਰਾ,ਅਨਿਲ ਸੋਂਧੀ, ਕਮਲ ਧੀਰ, ਨੰਬਰਦਾਰ ਹਰਵਿੰਦਰ ਕਲੋਟੀ, ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਪਾਵਰਕਾਮ ਨੇ ਖਿੱਚੀ ਵੱਡੀ ਤਿਆਰੀ ! ਇਨ੍ਹਾਂ ਖ਼ਪਤਕਾਰਾਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਪੁਲਸ ਨੇ 30 ਗੁੰਮ ਹੋਏ ਮੋਬਾਇਲ ਫੋਨਾਂ ਨੂੰ ਟ੍ਰੇਸ ਕਰਕੇ ਮਾਲਕਾਂ ਨੂੰ ਸੌਂਪੇ
NEXT STORY