ਜਲੰਧਰ (ਵਰੁਣ)- ਜਲੰਧਰ ਦੇ ਰਾਮ ਨਗਰ ਵਿਚ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਗੁੰਡਾਗਰਦੀ ਕੀਤੀ ਗਈ। ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਰਾਮ ਨਗਰ ਵਿੱਚ ਦੋ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ। ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਘਰ ਦੇ ਦਰਵਾਜ਼ੇ 'ਤੇ ਵਾਰ ਕਰਕੇ ਸ਼ੀਸ਼ੇ ਤੋੜ ਦਿੱਤੇ ਅਤੇ ਕੂਲਰ ਨੂੰ ਵੀ ਨੁਕਸਾਨ ਪਹੁੰਚਾਇਆ।

ਲੋਕਾਂ ਦਾ ਕਹਿਣਾ ਹੈ ਕਿ ਦਸ ਦਿਨ ਪਹਿਲਾਂ ਇਲਾਕੇ ਵਿੱਚ ਅੱਧੀ ਦਰਜਨ ਦੇ ਕਰੀਬ ਵਾਹਨਾਂ ਦੇ ਸ਼ੀਸ਼ੇ ਤੋੜੇ ਗਏ ਸਨ, ਜਿਸ ਸਬੰਧੀ ਹਾਲੇ ਤੱਕ ਮੁਲਜ਼ਮਾਂ ਦਾ ਸੁਰਾਗ ਨਹੀਂ ਲੱਗਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਥਾਣਾ 1 ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਸਰਕਾਰੀ ਬੱਸ ਯਾਤਰੀਆਂ ਲਈ ਅਹਿਮ ਖ਼ਬਰ, ਵੀਡੀਓ ਵਾਇਰਲ ਹੋਣ 'ਤੇ ਯੂਨੀਅਨ ਨੇ ਦਿੱਤੀ ਚਿਤਾਵਨੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਆਪਣੇ ਸਟੈਂਡ ’ਤੇ ਕਾਇਮ ਰਹੇ ਮੁੱਖ ਮੰਤਰੀ, ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਕੀਤਾ ਬਾਈਕਾਟ
NEXT STORY