ਨਵਾਂਸ਼ਹਿਰ (ਤ੍ਰਿਪਾਠੀ)- ਸਕੂਲ ਵਿਦਿਆਰਥਣ ਨੂੰ ਵਰਗਲਾ ਕੇ ਭਜਾਉਣ ਵਾਲੇ ਨੌਜਵਾਨ ਨੂੰ ਪੁਲਸ ਨੇ ਗਿ੍ਰ੍ਰਫ਼ਤਾਰ ਕਰਕੇ ਬਰਾਦਮ ਪੀੜਤਾ ਨੂੰ ਮਾਪਿਆਂ ਹਵਾਲੇ ਸੌਂਪਿਆ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਦੀ ਵੱਡੀ ਲੜਕੀ ਇਕ ਨਿਜੀ ਸਕੂਲ ’ਚ 9ਵੀਂ ਕਲਾਸ ’ਚ ਪੜ੍ਹਦੀ ਹੈ ਅਤੇ ਉਸ ਦੀ ਉਮਰ 14 ਸਾਲ ਦੀ ਹੈ। ਉਸ ਨੇ ਦੱਸਿਆ ਕਿ ਬੀਤੀ ਦਿਨੀਂ ਉਸ ਦਾ ਪੂਰਾ ਪਰਿਵਾਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਆਪਣੇ ਕਮਰਿਆਂ ’ਚ ਜਾ ਕੇ ਸੋ ਗਿਆ ਸੀ।
ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਹਿੰਸਾ ’ਚ ਭਾਜਪਾ ਦੀ ਭੂਮਿਕਾ ਕਾਂਗਰਸ ਸਿਰ ਮੜ ਰਹੇ ਨੇ ਜਾਵਡੇਕਰ : ਕੈਪਟਨ
ਉਸ ਨੇ ਦੱਸਿਆ ਕਿ ਸਵੇਰੇ 4 ਵਜੇ ਉਨ੍ਹਾਂ ਵੇਖਿਆ ਕਿ ਵੱਡੀ ਲੜਕੀ ਆਪਣੇ ਬਿਸਤਰ ’ਤੇ ਨਹੀ ਸੀ। ਉਸ ਨੇ ਦੱਸਿਆ ਕਿ ਉਸ ਦੀ ਦੀ ਲੜਕੀ ਨੂੰ ਕਮਲਦੀਪ ਪੁੱਤਰ ਮਨੋਹਰ ਲਾਲ ਵਰਗਲਾ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਉਕਤ ਸ਼ਿਕਾਇਤ ਦੀ ਜਾਂਚ ਕਰਦੇ ਹੋਏ ਨਾਬਾਲਗਾ ਨੂੰ ਬਰਾਮਦ ਕਰਕੇ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਨਾਬਾਲਗਾ ਨੂੰ ਮਾਪਿਆਂ ਨੂੰ ਸੌਪ ਦਿੱਤਾ ਹੈ। ਜਦਕਿ ਦੋਸ਼ੀ ਨੌਜਵਾਨ ਖ਼ਿਲਾਫ਼ ਅੱਗੇ ਦੀ ਕਾਰਵਾਈ ਨੂੰ ਅਮਲ ’ਚ ਲਿਆਉਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ
ਵਿਆਹੁਤਾ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ ਪਤੀ ਵਿਰੁੱਧ ਕੇਸ ਦਰਜ
NEXT STORY