ਹਾਜੀਪੁਰ (ਜੋਸ਼ੀ)- ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਜੰਗੀ ਸਥਿਤੀ ਦਾ ਅਸਰ ਹੁਣ ਸਥਾਨਕ ਪੱਧਰ 'ਤੇ ਰਸੋਈ ਗੈਸ ਦੀ ਸਪਲਾਈ 'ਤੇ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਭਰ 'ਚ ਪੈਟਰੋਲੀਅਮ ਪਦਾਰਥਾਂ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਦੇ ਮਾਹੌਲ ਦਰਮਿਆਨ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਹਾਜੀਪੁਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਤੇਜ਼ੀ ਨਾਲ ਵਧ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਬਾਜ਼ਾਰਾਂ 'ਚ ਵਪਾਰਕ ਗੈਸ ਸਿਲੰਡਰ ਨਾ ਮਿਲਣ ਕਾਰਨ ਹੋਟਲਾਂ, ਢਾਬਿਆਂ ਅਤੇ ਹੋਰ ਵਪਾਰਕ ਅਦਾਰਿਆਂ ਜਿਨ੍ਹਾਂ’ਚ ਰੇਹੜੀਆਂ ਬਗੈਰਾ ਸ਼ਾਮਿਲ ਹਨ ਵਿੱਚ ਵੱਡੇ ਪੱਧਰ 'ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਵਪਾਰਕ ਅਦਾਰਿਆਂ ਵਿੱਚ ਘਰੇਲੂ ਗੈਸ ਦੀ ਇਸ ਬੇਤਹਾਸ਼ਾ ਖਪਤ ਕਾਰਨ ਸਪਲਾਈ ਚੇਨ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਖ਼ਮਿਆਜ਼ਾ ਆਮ ਖ਼ਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ
ਇਲਾਕਾ ਨਿਵਾਸੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਜਦੋਂ ਤੋਂ ਵਪਾਰਕ ਗੈਸ ਦੀ ਸਪਲਾਈ ਰੁਕੀ ਹੈ, ਉਦੋਂ ਤੋਂ ਉਨ੍ਹਾਂ ਨੂੰ ਆਪਣੇ ਘਰੇਲੂ ਸਿਲੰਡਰ ਲੈਣ ਲਈ ਲੰਬੀ ਉਡੀਕ ਕਰਨੀ ਪੈ ਰਹੀ ਹੈ। ਲੋਕਾਂ ਦਾ ਕਹਿਣਾ ਹੈ ਸਰਕਾਰ ਅਤੇ ਪ੍ਰਸ਼ਾਸਨ ਭਾਵੇਂ ਦੇਸ਼ ਵਿੱਚ ਤੇਲ ਅਤੇ ਗੈਸ ਦੀ ਕਮੀ ਨਾ ਹੋਣ ਦੇ ਦਾਅਵੇ ਕਰ ਰਿਹਾ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਘਰੇਲੂ ਗੈਸ ਦੀ ਕਾਲਾਬਾਜ਼ਾਰੀ ਅਤੇ ਦੁਰਵਰਤੋਂ ਕਾਰਨ ਆਮ ਲੋਕਾਂ ਦੀ ਰਸੋਈ ਦਾ ਬਜਟ ਅਤੇ ਸਮਾਂ ਦੋਵੇਂ ਵਿਗੜ ਰਹੇ ਹਨ।
ਇਲਾਕਾ ਨਿਵਾਸੀ ਠਾਕੁਰ ਹਰਵਿੰਦਰ ਸਿੰਘ ਬਢਾਲੀਆਂ,ਸ਼੍ਰੀ ਗੁਰੂਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਕੁਲਦੀਪ ਸਿੰਘ ਅਤੇ ਭਾਈ ਕਿਰਪਾਲ ਸਿੰਘ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਵਪਾਰਕ ਅਦਾਰਿਆਂ ਵਿੱਚ ਹੋ ਰਹੀ ਘਰੇਲੂ ਗੈਸ ਦੀ ਨਾਜਾਇਜ਼ ਵਰਤੋਂ ਨੂੰ ਰੋਕਣ ਲਈ ਤੁਰੰਤ ਛਾਪੇਮਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਪਾਸੇ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਗੈਸ ਦੀ ਕਿੱਲਤ ਹੋਰ ਗੰਭੀਰ ਰੂਪ ਧਾਰਨ ਕਰ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ
NEXT STORY