ਨੂਰਪੁਰਬੇਦੀ (ਅਵਿਨਾਸ਼ ਸ਼ਰਮਾ)- ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਵਿਕਾਸ ਦੀ ਲੜੀ ਨੂੰ ਨਾ ਸਿਰਫ਼ ਤੇਜ਼ ਕੀਤਾ ਜਾ ਰਿਹਾ ਹੈ, ਸਗੋਂ ਉਹ ਆਪਣੇ ਕਾਰਜਾਂ ਵਿੱਚ ਇਕ ਨਵਾਂ ਅਤੇ ਮਾਣਮੱਤਾ ਰੰਗ ਵੀ ਭਰ ਰਹੇ ਹਨ। ਵਿਧਾਇਕ ਚੱਢਾ ਨੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਪਿੰਡ ਦੇ ਬਜ਼ੁਰਗਾਂ ਦੇ ਹੱਥੋਂ ਕਰਵਾ ਕੇ ਇਕ ਵਿਲੱਖਣ ਪਿਰਤ ਪਾਈ ਹੈ। ਇਸੇ ਕੜੀ ਤਹਿਤ ਅੱਜ ਉਨ੍ਹਾਂ ਨੇ ਖੇਤਰ ਦੇ ਪਿੰਡ ਅਸਮਾਨਪੁਰ ਉੱਪਰਲਾ ਅਤੇ ਰਾਏਪੁਰ ਫਿਰਨੀ ਨੂੰ ਜੋੜਨ ਵਾਲੀ ਅਹਿਮ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਵੀ ਪਿੰਡ ਦੇ ਇਕ ਸਤਿਕਾਰਯੋਗ ਬਜ਼ੁਰਗ ਦੇ ਹੱਥੋਂ ਰਿਬਨ ਕਟਵਾ ਕੇ ਕਰਵਾਈ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਨੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਇਸ ਪਲ ਨੇ ਪਿੰਡ ਵਾਸੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਲਿਆ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਇਹ ਸੜਕ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ। ਉਨ੍ਹਾਂ ਦੱਸਿਆ ਕਿ ਲਗਭਗ ਇਕ ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਆਵੇਗੀ। ਚੱਢਾ ਨੇ ਵਿਸ਼ੇਸ਼ ਤੌਰ 'ਤੇ ਜ਼ੋਰ ਦੇ ਕੇ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਦੀ ਮਜ਼ਬੂਤੀ ਅਤੇ ਲੰਬੀ ਉਮਰ ਲਈ ਵਧੀਆ ਕੁਆਲਿਟੀ ਦੀ ਲੁੱਕ ਦਾ ਇਸਤੇਮਾਲ ਕੀਤਾ ਜਾਵੇਗਾ। ਇਸ ਦੌਰਾਨ ਵਿਕਾਸ ਕਾਰਜਾਂ ਦੀ ਗਤੀ ਬਾਰੇ ਬੋਲਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੇਰਾ ਮੁੱਖ ਮੰਤਵ ਆਪਣੇ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇਕ-ਇਕ ਕਰਕੇ ਉਹ ਸਾਰੇ ਪ੍ਰਾਜੈਕਟ ਪੂਰੇ ਕਰ ਰਹੇ ਹਾਂ, ਜੋ ਪਿਛਲੀਆਂ ਸਰਕਾਰਾਂ ਵੇਲੇ ਲਟਕਦੇ ਆ ਰਹੇ ਸਨ। ਸੜਕਾਂ, ਸਕੂਲਾਂ, ਹਸਪਤਾਲਾਂ ਦੀ ਕਾਇਆ-ਕਲਪ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਮੈਂ ਇਹ ਯਕੀਨੀ ਬਣਾ ਰਿਹਾ ਹਾਂ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਦੁੱਗਣੀ ਹੋਵੇ ਅਤੇ ਹਰ ਪ੍ਰਾਜੈਕਟ ਸਮੇਂ 'ਤੇ ਅਤੇ ਮਿਆਰੀ ਢੰਗ ਨਾਲ ਮੁਕੰਮਲ ਹੋਵੇ। ਇਹ ਸਿਰਫ਼ ਸੜਕ ਦਾ ਟੋਟਾ ਨਹੀਂ, ਸਗੋਂ ਇਹ ਮੇਰੇ ਹਲਕੇ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਵਧੀਆ ਭਵਿੱਖ ਵੱਲ ਇੱਕ ਕਦਮ ਹੈ। ਅਸੀਂ ਸਿਰਫ਼ ਵਿਕਾਸ ਕਾਰਜ ਸ਼ੁਰੂ ਹੀ ਨਹੀਂ ਕਰ ਰਹੇ, ਸਗੋਂ ਵੱਡੀ ਗਿਣਤੀ ਵਿੱਚ ਪ੍ਰਾਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਵੀ ਕਰ ਚੁੱਕੇ ਹਾਂ, ਜਿਸ ਦਾ ਸਿੱਧਾ ਲਾਭ ਆਮ ਆਦਮੀ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ
ਇਸ ਮੌਕੇ ਪਿੰਡ ਦੇ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਜੇ ਗੁਰਦਿਆਲ ਗੋਲਡੀ, ਸਤਨਾਮ ਸਿੰਘ ਨਾਗਰਾ, ਰਾਮ ਪ੍ਰਤਾਪ ਤਾਰੀ ਸਰਥਲੀ, ਸਾਬਕਾ ਸਰਪੰਚ ਗੁਰਮੀਤ ਰਾਮ, ਸੁੱਚਾ ਸਿੰਘ, ਨੰਬਰਦਾਰ, ਸੀਤਾ ਰਾਮ ਫੌਜੀ, ਹਰੇ ਰਾਮ ਫੌਜੀ, ਪ੍ਰਕਾਸ਼ ਸਿੰਘ , ਸੁਰਿੰਦਰ ਸਿੰਘ ਫੌਜੀ, ਸ਼੍ਰੀ ਰਾਮ, ਫੁੰਮਣ ਸਿੰਘ, ਜਤਿੰਦਰ ਸਿੰਘ ਜਿੰਦੂ , ਸੁਰਿੰਦਰ ਸਿੰਘ , ਹਰਪਾਲ ਸਿੰਘ, ਮਾਸਟਰ ਮੇਜਰ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ ਆਦਿ ਹਾਜਰ ਸਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਟਿਵਾ ਸਵਾਰ ਮਾਂ-ਧੀ ਨਾਲ ਵਾਪਰਿਆ ਭਿਆਨਕ ਹਾਦਸਾ, ਮਾਂ ਦੀ ਦਰਦਨਾਕ ਮੌਤ
NEXT STORY