ਮੱਲ੍ਹੀਆਂ ਕਲਾਂ (ਟੁੱਟ)— ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਬਾਬਾ ਮੱਲ ਮਾਲੜੀ ਸਾਹਿਬ ਪਿੰਡ ਮਾਲੜੀ ਵਿਖੇ ਨਤਮਸਤਕ ਹੋਏ। ਇਸ ਸਮੇਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਪੁਰੇਵਾਲ ਤੇ ਨਿਗਰਾਨ ਕਮੇਟੀ ਦੇ ਆਗੂਆਂ ਵੱਲੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਗੁਰੂ ਘਰ ਤੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਬਲਦੀਪ ਸਿੰਘ, ਸੁਖਵਿੰਦਰ ਸਿੰਘ ਪੁਰੇਵਾਲ, ਦਲਜਿੰਦਰ ਸਿੰਘ, ਜਸਵਿੰਦਰ ਸਿੰਘ, ਹਰਨੇਕ ਸਿੰਘ, ਕੇਸਰ ਸਿੰਘ, ਗੁਰਦੀਪ ਸਿੰਘ, ਗੁਰਪਾਲ ਸਿੰਘ ਸੰਧੂ, ਜਗਦੀਸ਼ ਕੁਮਾਰ ਤੇ ਮਨੋਹਰ ਕੁਮਾਰ ਆਦਿ ਹਾਜ਼ਰ ਸਨ।
ਗੈਸ ਸਿਲੰਡਰ ਨੂੰ ਲੱਗੀ ਅੱਗ
NEXT STORY