ਟਾਂਡਾ ਉੜਮੁੜ (ਮੋਮੀ)- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਸੰਪੂਰਨ ਕਰਨ ਲਈ ਹਰ ਖੇਤਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਰਲਣਾ ਵਿਖੇ ਹੋਏ ਇਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਰਾਸ਼ਟਰੀ ਮਾਰਗ ਤੋਂ ਪਿੰਡ ਚਨੌਤਾ, ਰਲਣਾ ਤੇ ਰਾਵਾਂ ਤੱਕ ਬਣਨ ਵਾਲੀਆਂ ਸੰਪਰਕ ਸੜਕਾਂ ਦਾ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ।
ਇਹ ਖ਼ਬਰ ਵੀ ਪੜ੍ਹੋ - Big Breaking: ਗੁਰਦੁਆਰਾ ਸਾਹਿਬ 'ਚ ਦਰਦਨਾਕ ਹਾਦਸਾ! ਇਕ ਸੇਵਾਦਾਰ ਦੀ ਮੌਤ, ਕਈ ਹੋਰ ਜ਼ਖ਼ਮੀ
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਅੱਜ ਸੂਬੇ ਦੇ ਹਰੇਕ ਖੇਤਰ ਵਿਚ ਇਤਿਹਾਸਿਕ ਵਿਕਾਸ ਕਾਰਜ ਹੋਏ ਹਨ, ਜਿਸ ਕਾਰਨ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਹੋਰ ਕਿਹਾ ਵਿਧਾਨ ਸਭਾ ਹਲਕਾ ਟਾਂਡਾ ਦੇ ਹਰੇਕ ਪਿੰਡ ਵਿਚ ਪਾਰਟੀਬਾਜ਼ੀ ਅਤੇ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕੀਤੇ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਹੋਰ ਜਿਆਦਾ ਤੇਜ਼ੀ ਲਿਆਂਦੀ ਜਾਵੇਗੀ। ਇਸ ਸਮੇਂ ਉਨ੍ਹਾਂ ਪਿੰਡ ਚੁਨੌਤਾ, ਰਾਂਵਾ ਅਤੇ ਇਕੱਤਰ ਹੋਈ ਪਿੰਡ ਰਲਣਾ ਦੀ ਪੰਚਾਇਤ ਦਾ ਧੰਨਵਾਦ ਕਰਦੇ ਹੋਏ ਪਿੰਡਾਂ ਵਿਚ ਵਿਕਾਸ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Instagram Influencer ਦੇ ਕਤਲਕਾਂਡ 'ਚ ਨਵਾਂ ਮੋੜ!
ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ,ਸਰਪੰਚ ਸਵਰਨ ਸਿੰਘ ਰੱਲਣਾ, ਸਰਪੰਚ ਸੁਖਜਿੰਦਰ ਸਿੰਘ ਰਾਵਾ, ਸਰਪੰਚ ਪ੍ਰਿਤਪਾਲ ਸਿੰਘ ਚਨੌਤਾ, ਸਤਵਿੰਦਰ ਸਿੰਘ ਰਿੰਪੀ ਰੱਲਣ, ਅਮਰਜੀਤ ਕਲਸੀਆ, ਗੁਰਪ੍ਰੀਤ ਸਿੰਘ, ਮਨਜੀਤ ਕੌਰ, ਦਵਿੰਦਰ ਕੌਰ, ਪਰਮਜੀਤ ਕੋਰ, ਪਰਮਿੰਦਰ ਸਿੰਘ, ਮਨਜੀਤ ਸਿੰਘ ਰਾਣਾ, ਦਵਿੰਦਰ ਸਿੰਘ, ਸੰਜੀਵ ਪਾਲ ਸਿੰਘ ,ਜਰਨੈਲ ਸਿੰਘ, ਹਰਮਨ ਜੋਤ ਸਿੰਘ, ਬਲਪ੍ਰੀਤ ਸਿੰਘ, ਹਰਮਨ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਗੁਰ ਕਿਰਪਾਲ ਸਿੰਘ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਪੰਜਾਬ 'ਚ ਸੱਤਾ ਨਾ ਹੋਣ ਦੇ ਬਾਵਜੂਦ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾ ਰਹੀ ਹੈ ਹਾਰਤ ਸਮੱਗਰੀ: ਨਿਮਿਸ਼ਾ ਮਹਿਤਾ
NEXT STORY