ਟਾਂਡਾ ਉੜਮੁੜ (ਪਰਮਜੀਤ ਮੋਮੀ)-ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਰੜਾ ਦੇ ਵਿਕਾਸ ਕਾਰਜਾਂ ਲਈ ਸਰਪੰਚ ਸਤਿੰਦਰ ਕੌਰ ਸੰਧੂ ਨੂੰ 6 ਲੱਖ ਰੁਪਏ ਦਾ ਚੈੱਕ ਭੇਟ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ 'ਚ ਅੱਜ ਸੂਬੇ ਦੇ ਹਰੇਕ ਖੇਤਰ ਅੰਦਰ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੇ ਕਾਰਨ ਹੀ ਪੰਜਾਬ ਦੀ ਨੁਹਾਰ ਬਦਲੀ ਜਾ ਰਹੀ ਹੈ।
ਇਹ ਵੀ ਪੜ੍ਹੋ: Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ
ਵਿਧਾਇਕ ਰਾਜਾ ਗਿੱਲ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ ਉਸ ਨੂੰ ਪੂਰਾ ਕਰਦੇ ਹੋਏ ਵਿਕਾਸ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਇਆ ਹੈ ਤਾਂ ਜੋ ਲੋਕਾਂ ਵੱਲੋਂ ਸੌਂਪੀ ਗਈ ਸੇਵਾ ਨੂੰ ਪੂਰੀ ਜ਼ਿੰਮੇਵਾਰੀ ਨਾਲ ਕੀਤਾ ਜਾ ਸਕੇ। ਵਿਧਾਇਕ ਜਸਵੀਰ ਰਾਜਾਂ ਨੇ ਇਸ ਮੌਕੇ ਹੋਰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੇਟ ਖੇਤਰ ਕੰਡੀ ਖੇਤਰ ਅਤੇ ਹਲਕਾ ਟਾਂਡਾ ਦੇ ਉਨ੍ਹਾਂ ਪਿੰਡਾਂ ਨੂੰ ਗਰਾਂਟਾਂ ਦੇ ਚੈੱਕ ਦਿੱਤੇ ਜਾਣਗੇ ਤਾਂ ਜੋ ਪਿੰਡਾਂ ਵਿੱਚ ਧੂਰੇ ਪਏ ਵਿਕਾਸ ਕਾਰਜ ਪੂਰੇ ਕੀਤੇ ਜਾ ਸਕਣ।
ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਰੜਾ ਨੇ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵ ਹਲਕਾ ਟਾਂਡਾ ਦੇ ਸੰਗਠਨ ਇੰਚਾਰਜ ਕੇਸ਼ਵ ਸੈਣੀ, ਸਮਾਜ ਸੇਵੀ ਚਰਨਜੀਤ ਨਿੱਕੂ , ਸਰਪੰਚ ਜਸਵੰਤ ਸਿੰਘ ਬਿੱਟੂ ਸਰਪੰਚ, ਸਰਪੰਚ ਸਤਿੰਦਰ ਕੌਰ ਸੰਧੂ, ਸਰਪੰਚ ਮਲਕੀਤ ਸਿੰਘ, ਗੁਰਦੀਪ ਸਿੰਘ ਹੈਪੀ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਕੰਬਾਈਲ ਨਾਲ ਟਕਰਾਈ, ਉਡ ਗਏ ਪਰਖੱਚੇ
NEXT STORY