ਟਾਂਡਾ ਉੜਮੁੜ (ਮੋਮੀ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਜਿੱਥੇ ਇਤਿਹਾਸਿਕ ਵਿਕਾਸ ਹੋ ਰਹੇ ਹਨ ਉੱਥੇ ਲੋਕਾਂ ਦੀ ਸਿਹਤ ਸਹੂਲਤਾਂ ਦਾ ਵੀ ਪੂਰਨ ਤੌਰ ਤੇ ਖਿਆਲ ਰੱਖਿਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਜਲਾਲਪੁਰ ਵਿਖੇ ਕੀਤਾ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਇਮਾਰਤ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹੁਣ ਪੰਜਾਬ ਵਿੱਚ ਲੋਕਾਂ ਨੂੰ ਨਵੀਂ ਸਿਹਤ ਸਹੂਲਤ ਪ੍ਰਦਾਨ ਕਰਦੇ ਹੋਏ 10 ਲੱਖ ਰੁਪਏ ਦੀ ਸਿਹਤ ਰਾਸ਼ੀ ਵਰਦਾਨ ਕੀਤੀ ਜਾ ਰਹੀ ਹੈ। ਜੋ ਕਿ ਲੋੜਵੰਦਾਂ ਵਾਸਤੇ ਵਰਦਾਨ ਸਾਬਿਤ ਹੋਵੇਗੀ। ਵਿਧਾਇਕ ਰਾਜਾ ਨੇ ਹੋਰ ਕਿਹਾ ਹੈ ਕਿ ਅੱਜ ਦੇ ਮਹਿੰਗਾਈ ਵਾਲੇ ਯੁੱਗ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨਾ ਹਰ ਇੱਕ ਦੇ ਵੱਸ ਦੀ ਗੱਲ ਨਹੀਂ ਹੈ ਪ੍ਰੰਤੂ ਸੋਭਾ ਸਰਕਾਰ ਵੱਲੋਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਲੋਕਾਂ ਨੂੰ ਸੇ ਸੁਲਤਾਨ ਕੀਤੀਆਂ ਜਾ ਰਹੀਆਂ ਹਨ ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਸੰਗਠਨ ਇਨਚਾਰਜ ਕੇਸਵ ਸਿੰਘ ਸੈਣੀ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਐਸ.ਐਮ.ਓ ਟਾਂਡਾ ਡਾਕਟਰ ਕਰਨ ਸੈਣੀ,ਚੇਅਰਮੈਨ ਲਖਵੀਰ ਸਿੰਘ ਲੱਖੀ, ਸੁਖਵਿੰਦਰ ਸਿੰਘ ਗੁੱਜਰ, ਸੁਰਿੰਦਰ ਸਿੰਘ, ਗੁਰਨਾਮ ਸਿੰਘ (ਤਿੰਨੇ ਸਾਬਕਾ ਸਰਪੰਚ)ਜਸਵੰਤ ਸਿੰਘ ਅੰਬੀ, ਤਰਸੇਮ ਸਿੰਘ ਨੰਦੀ, ਅਜੀਤ ਸਿੰਘ, ਕੁਲਦੀਪ ਸਿੰਘ ਇੰਗਲੈਂਡ, ਕੁਲਵੰਤ ਸਿੰਘ, ਪ੍ਰਕਾਸ਼ ਰਾਮ, ਜਸਵੀਰ ਸਿੰਘ (ਸਾਰੇ ਪੰਚ) ਨੰਬਰਦਾਰ ਗੁਰਮੀਤ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਚਰਨ ਸਿੰਘ ਬੰਬੇ, ਸੁਖਵਿੰਦਰ ਸਿੰਘ ਸੁੱਖਾ ਕੁਲਵਿੰਦਰ ਸਿੰਘ ਅਮਰੀਕਾ, ਸੇਵਾ ਸਿੰਘ, ਪ੍ਰਧਾਨ ਦੀਦਾਰ ਸਿੰਘ, ਸੂਬੇਦਾਰ ਸੁਖਵਿੰਦਰ ਸਿੰਘ ਟੀਟੂ, ਅਵਤਾਰ ਸਿੰਘ, ਗੁਰਨਾਮ ਸਿੰਘ ਇੰਗਲੈਂਡ, ਬਲਜੀਤ ਸਿੰਘ ਲਾਲੀ, ਗੁਰਮੀਤ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ ਪ੍ਰਿੰਸ, ਲਖਵਿੰਦਰ ਸਿੰਘ ਨਿੱਕਾ, ਬਲਕਾਰ ਸਿੰਘ, ਰਸ਼ਵਿੰਦਰ ਸਿੰਘ ਬੱਬਰ, ਪਰਮਜੀਤ ਸਿੰਘ ਪੱਪੀ, ਬਾਬਾ ਅਜੀਤ ਸਿੰਘ, ਲਖਵਿੰਦਰ ਸਿੰਘ ਪੰਮਾ, ਕੈਪਟਨ ਸੁਖਚੈਨ ਸਿੰਘ, ਨਰਿੰਦਰ ਸਿੰਘ ਕਾਲਾ, ਟੋਨੀ ਅਮਰੀਕਾ, ਨਰਾਇਣ ਸਿੰਘ ਇੰਗਲੈਂਡ, ਜਵਿੰਦ ਸਿੰਘ, ਸਰਬਜੀਤ ਸਿੰਘ ਪੈਟੀ, ਐਸ ਐਮ ਕੁਲਦੀਪ ਸਿੰਘ, ਸੁਖਦੇਵ ਸਿੰਘ ਅਮਰੀਕਾ ਆਦਿ ਮੌਜੂਦ ਸਨ ਫੋਟੋ ਕੈਪਸ਼ਨ ਪਿੰਡ ਜਲਾਲਪੁਰ ਵਿਖੇ ਪਿੰਡ ਵਿੱਚ ਸੀਵਰੇਜ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਸਰਪੰਚ ਜਸਵੰਤ ਸਿੰਘ ਬਿੱਟੂ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਚੇਅਰਮੈਨ ਲਖਵੀਰ ਸਿੰਘ ਲੱਖੀ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਵ ਨਿਯੁਕਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਵੱਲੋਂ ਟਾਂਡਾ ਤੇ ਦਸੂਹਾ ਹਸਪਤਾਲ ਦਾ ਅਚਨਚੇਤ ਦੌਰਾ
NEXT STORY