ਟਾਂਡਾ ਉੜਮੁੜ ( ਪਰਮਜੀਤ ਮੋਮੀ)- ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਰਕਾਰੀ ਹਸਪਤਾਲ ਟਾਂਡਾ ਵਿੱਚ ਅਚਨਚੇਤ ਦੌਰਾ ਕਰਦੇ ਹੋਏ ਇਲਾਕਾ ਨਿਵਾਸੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਿਆ। ਸੀਨੀਅਰ ਮੈਡੀਕਲ ਅਫ਼ਸਰ ਟਾਂਡਾ ਡਾ. ਕਰਨ ਕੁਮਾਰ ਸੈਣੀ ਅਤੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ ਦੀ ਹਾਜ਼ਰੀ ਵਿੱਚ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦੇ ਹੋਏ ਹਸਪਤਾਲ ਵਿੱਚ ਇਲਾਜ ਵਾਸਤੇ ਆਏ ਹੋਏ ਮਰੀਜ਼ਾਂ ਅਤੇ ਉਨ੍ਹਾਂ ਦੇ ਸਬੰਧੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਪਾਸੋਂ ਹਸਪਤਾਲ ਅੰਦਰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਜਾਣਿਆ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਪੰਜਾਬ ਵੱਲੋਂ ਜਿੱਥੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਨਵੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਉੱਥੇ ਹੀ ਚੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਵਾਸਤੇ ਹਮੇਸ਼ਾ ਹੀ ਯਤਨ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ ਅਜਿਹੀਆਂ ਤਸਵੀਰਾਂ, ਕਿ...
ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਹਸਪਤਾਲ ਦੇ ਸਮੁੱਚੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਚੰਗਾ ਵਰਤਾਰਾ ਕਰਨ ਦੇ ਨਾਲ-ਨਾਲ ਮਰੀਜ਼ਾਂ ਜਾਂ ਉਨ੍ਹਾਂ ਦੇ ਸਬੰਧੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੈ ਕੇ ਚਲਾਈਆਂ ਜਾ ਰਹੀਆਂ ਵੱਖ-ਵੱਖ ਟੀਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਟਿੰਕੂ ਕਤਲ ਕਾਂਡ 'ਚ ਗ੍ਰਿਫ਼ਤਾਰ ਗੈਂਗਸਟਰਾਂ ਨੇ ਕੀਤਾ ਹੁਣ ਤੱਕ ਦਾ ਵੱਡਾ ਖ਼ੁਲਾਸਾ
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਟਾਂਡਾ ਡਾ. ਕਰਨ ਕੁਮਾਰ ਸੈਣੀ ਨੇ ਦੱਸਿਆ ਕਿ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਕਾਰੀ ਹਸਪਤਾਲ ਟਾਂਡਾ ਵਿੱਚ ਵੱਖ-ਵੱਖ ਸਿਹਤ ਸਹੂਲਤਾਂ ਨਿਰੰਤਰ ਜਾਰੀ ਹਨ ਅਤੇ ਜੋ ਕਮੀਆਂ ਹਨ, ਉਸ ਸਬੰਧੀ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨਾਲ ਡਿਸਕਸ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ ਮਿਲੇਗਾ ਇਹ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ ਅਜਿਹੀਆਂ ਤਸਵੀਰਾਂ, ਕਿ...
NEXT STORY