ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨਤਮਸਤਕ ਹੋਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਡੇਰਾ ਸੱਚਖੰਡ ਬੱਲਾਂ ਦੀ ਫੇਰੀ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਨੇ ਸਿਰਪਾਉ ਭੇਂਟ ਕਰਦੇ ਹੋਏ ਅਸ਼ੀਰਵਾਦ ਦਿੱਤਾ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਵਿਧਾਇਕ ਰਾਜਾ ਵੱਲੋਂ ਹਲਕਾ ਟਾਂਡਾ ਅੰਦਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮਿਹਨਤ ਅਤੇ ਲੱਗਣ ਨਾਲ ਹਲਕੇ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਰੱਖੜੀ ਦੀਆਂ ਖ਼ੁਸ਼ੀਆਂ, ਇਟਲੀ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ, ਇਸ ਹਾਲਾਤ 'ਚ ਮਿਲੀ ਲਾਸ਼
ਇਸ ਸਮੇਂ ਵਿਧਾਇਕ ਜਸਵੀਰ ਰਾਜਾ ਗਿੱਲ ਨੇ ਸੰਤ ਨਿਰੰਜਨ ਦਾਸ ਜੀ ਅਤੇ ਸਮੁੱਚੇ ਪ੍ਰਬੰਧ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ, ਜਿੱਥੇ ਸਾਨੂੰ ਰੂਹਾਨੀਅਤ ਦਾ ਮਾਰਗ ਵਿਖਾਉਂਦੀ ਹੈ, ਉੱਥੇ ਹੀ ਉਨ੍ਹਾਂ ਦੀ ਕ੍ਰਾਂਤੀਕਾਰੀ ਸੋਚ ਸਾਨੂੰ ਸਮਾਜਿਕ ਬੁਰਾਈਆਂ ਨਾਲ ਲੜਨ ਲਈ ਵੀ ਪ੍ਰੇਰਿਤ ਕਰਦੀ ਹੈ।

ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 449ਵਾਂ ਪ੍ਰਕਾਸ਼ ਉਤਸਵ ਸਮੁੱਚੇ ਵਿਸ਼ਵ ਭਰ ਵਿੱਚ ਮਨਾਇਆ ਜਾਵੇਗਾ ਅਤੇ ਟਾਂਡਾ ਇਲਾਕੇ ਵਿੱਚ ਵੀ ਉਨ੍ਹਾਂ ਦਾ ਪ੍ਰਕਾਸ਼ ਉਤਸਵ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਸੰਗਤਾਂ ਜੋ ਵੀ ਉਨ੍ਹਾਂ ਦੀ ਸੇਵਾ ਲਗਾਉਣਗੀਆਂ, ਉਸ ਵਿੱਚ ਉਹ ਆਪਣਾ ਪੂਰਾ ਯੋਗਦਾਨ ਪਾਉਣਗੇ।
ਇਹ ਵੀ ਪੜ੍ਹੋ: CM ਭਗਵੰਤ ਮਾਨ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-15 ਅਗਸਤ ਨੂੰ...
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਨਾਲ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਪ੍ਰਧਾਨ ਲਖਵਿੰਦਰ ਸੇਠੀ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਕੌਂਸਲਰ ਹਰਿਕ੍ਰਿਸ਼ਨ ਸੈਣੀ, ਹਰਮੀਤ ਵੜੈਚ, ਪ੍ਰੇਮ ਪਡਵਾਲ, ਸਰਪੰਚ ਪਰਮਜੀਤ ਬਿੱਟੂ ਜੌਹਲ, ਸਰਪੰਚ ਮਨਪ੍ਰੀਤ ਗੋਲਡੀ ਨਰਵਾਲ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਲੇਖ ਰਾਜ ਅਹੀਆਪੁਰ, ਅਨਿਲ ਗੋਰਾ, ਰਾਜਨ ਸੋਂਧੀ, ਕਮਲ ਧੀਰ, ਨੰਬਰਦਾਰ ਹਰਵਿੰਦਰ ਕਲੋਟੀ, ਸਰਪੰਚ ਹਰਬੰਸ ਸਿੰਘ ਖੁੱਡਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News, ਰੇਲਵੇ ਵਿਭਾਗ ਨੇ ਦਿੱਤਾ ਇਹ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਤਮ 'ਚ ਬਦਲੀਆਂ ਰੱਖੜੀ ਦੀਆਂ ਖ਼ੁਸ਼ੀਆਂ, ਇਟਲੀ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ, ਇਸ ਹਾਲਾਤ 'ਚ ਮਿਲੀ ਲਾਸ਼
NEXT STORY