ਜਲੰਧਰ- ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਰਮਨ ਅਰੋੜਾ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰਾਡਾਰ 'ਤੇ ਆ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਵਿਜੀਲੈਂਸ ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜ਼ਮਾਨਤ 'ਤੇ ਚੱਲ ਰਹੇ ਰਮਨ ਅਰੋੜਾ ਹੁਣ ਈਡੀ ਦੀ ਰਡਾਰ 'ਤੇ ਆ ਗਏ ਹਨ। ਈਡੀ ਨੇ ਹੁਣ ਇਸ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਈਡੀ ਅਧਿਕਾਰੀਆਂ ਨੇ ਰਮਨ ਅਰੋੜਾ ਨੂੰ ਸੰਮਨ ਜਾਰੀ ਕਰਕੇ ਤਲਬ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਜੂਨ ਦੇ ਪਹਿਲੇ ਹਫ਼ਤੇ ਪੁੱਛਗਿੱਛ ਲਈ ਆਪਣੇ ਆਪ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਰਮਨ ਅਰੋੜਾ ਨੂੰ ਵਟਸਐਪ ਮੈਸੇਜ 'ਤੇ ਨੋਟਿਸ ਮਿਲਿਆ ਹੈ, ਜਿਸਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ’ਚ 33 ਉਮੀਦਵਾਰ ਚੋਣ ਮੈਦਾਨ ‘ਚ ਅਜ਼ਮਾ ਰਹੇ ਨੇ ਆਪਣੀ ਕਿਸਮਤ
NEXT STORY