ਜਲੰਧਰ (ਸੋਨੂੰ) : ਮਨੀ ਲਾਂਡਰਿੰਗ ਮਾਮਲੇ 'ਚ ਵਿਧਾਇਕ ਰਮਨ ਅਰੋੜਾ ਅੱਜ ਈ. ਡੀ. ਦਫ਼ਤਰ ਵਿਖੇ ਪੇਸ਼ ਹੋਏ। ਈ. ਡੀ. ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਰਮਨ ਅਰੋੜਾ ਬਾਹਰ ਨਿਕਲੇ ਅਤੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਗੱਡੀ 'ਚ ਬੈਠ ਕੇ ਰਵਾਨਾ ਹੋ ਗਏ। ਰਮਨ ਅਰੋੜਾ ਦੇ ਜਾਂਦੇ ਸਮੇਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸਣਯੋਗ ਹੈ ਕਿ ਪਿਛਲੀ ਵਾਰ ਈ. ਡੀ. ਦਫ਼ਤਰ 'ਚ ਦਸਤਾਵੇਜ਼ ਲੈ ਕੇ ਪੁੱਜੇ ਰਮਨ ਅਰੋੜਾ ਤੋਂ ਈ. ਡੀ. ਨੇ ਸਾਢੇ 8 ਘੰਟੇ ਪੁੱਛਗਿੱਛ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...
ਇਹ ਜਾਂਚ ਆਮਦਨ ਤੋਂ ਵੱਧ ਜਾਇਦਾਦ ਦੇ ਇਕ ਮਾਮਲੇ ਨਾਲ ਸਬੰਧਿਤ ਹੈ, ਜਿਸ 'ਚ ਉਨ੍ਹਾਂ ਨੂੰ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਵੀ ਕੀਤਾ ਸੀ। ਰਮਨ ਅਰੋੜਾ ਖ਼ਿਲਾਫ਼ ਆਪਣੀ ਚਾਰਜਸ਼ੀਟ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ 'ਤੇ ਜਲੰਧਰ 'ਚ ਦੁਕਾਨਾਂ ਅਤੇ ਹੋਰ ਅਦਾਰਿਆਂ ਤੋਂ ਜ਼ਬਰੀ ਵਸੂਲੀ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੀਂ ਅਪਡੇਟ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਖ਼ਿਲਾਫ਼ ਦਰਜ ਐੱਫ਼. ਆਈ. ਆਰ. ਦੇ ਆਧਾਰ 'ਤੇ ਈ. ਡੀ. ਨੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। ਵਿਜੀਲੈਂਸ ਬਿਊਰੋ ਦਾ ਮਾਮਲਾ ਉਨ੍ਹਾਂ ਦੇ ਕਥਿਤ ਤੌਰ 'ਤੇ 1.10 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਰੱਖਣ 'ਤੇ ਕੇਂਦਰਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
NEXT STORY