ਜਲੰਧਰ (ਜਤਿੰਦਰ, ਭਾਰਦਵਾਜ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਆਪਣੇ ਵਕੀਲ ਦੇ ਰਾਹੀਂ ਲਾਈ ਗਈ ਅਗਾਊਂ ਜ਼ਮਾਨਤ ’ਤੇ ਸੁਣਵਾਈ ਕੀਤੀ ਗਈ। ਸਰਕਾਰੀ ਵਕੀਲ ਅਤੇ ਜ਼ਮਾਨਤ ਕਰਤਾ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਉਪਰੰਤ ਸਰਕਾਰੀ ਵਕੀਲ ਦੀ ਦਲੀਲਾਂ ਨਾਲ ਸਹਿਮਤ ਹੁੰਦਿਆਂ ਸ਼ੀਤਲ ਅੰਗੁਰਾਲ ਦੀਆਂ ਤਿੰਨੋਂ ਜ਼ਮਾਨਤਾਂ ਰੱਦ ਕਰਨ ਦਾ ਹੁਕਮ ਸੁਣਾਇਆ। ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੀ. ਜੀ. ਐੱਮ. ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਸ਼ੀਤਲ ਅੰਗੁਰਾਲ ਦੇ ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ
ਮਾਣਯੋਗ ਅਦਾਲਤ ਨੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਰੱਦ ਕਰਨ ਦੇ ਹੁਕਮ ਦੌਰਾਨ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਵਿਧਾਇਕ ਸ਼ੀਤਲ ਅੰਗੁਰਾਲ ਜੇਕਰ 15 ਦਿਨਾਂ ਦੇ ਅੰਦਰ ਹੇਠਲੀ ਅਦਾਲਤ ਵਿੱਚ ਪੇਸ਼ ਹੋਣ ਅਤੇ ਹੇਠਲੀ ਅਦਾਲਤ ਉਸੇ ਦਿਨ ਹੀ ਫ਼ੈਸਲਾ ਦਵੇਗੀ ਕਿ ਉਨ੍ਹਾਂ ਦੀ ਜ਼ਮਾਨਤ ਕਰਨੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ- ਰੋਪੜ ਤੋਂ ਵੱਡੀ ਖ਼ਬਰ, ਮਠਿਆਈ ਦੀ ਦੁਕਾਨ ਦਾ ਸ਼ਟਰ ਚੁੱਕਦਿਆਂ ਹੀ ਹੋਇਆ ਵੱਡਾ ਧਮਾਕਾ, ਦੋ ਲੋਕਾਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਹੋਇਆ ਸੜ ਕੇ ਸੁਆਹ
NEXT STORY