ਨਵਾਂਸ਼ਹਿਰ (ਤ੍ਰਿਪਾਠੀ)- ਧਾਰਮਿਕ ਅਸਥਾਨ ਤੋਂ ਪਰਤ ਰਹੇ ਵਿਅਕਤੀ ਤੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਮੋਬਾਇਲ ਫ਼ੋਨ ਖੋਹਣ ਵਾਲੇ 2 ਬਾਈਕ ਸਵਾਰ 4 ਨੌਜਵਾਨਾਂ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਕੰਦਪੁਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪ੍ਰਦੀਪ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਹੇੜੀਆਂ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ, ਬੀਤੀ ਸ਼ਾਮ ਕਰੀਬ 6 ਵਜੇ ਉਹ ਪਿੰਡ ਮਹਿਮੂਦਪੁਰ ਤੋਂ ਲੰਗਰ ਛੱਕ ਕੇ ਆ ਰਿਹਾ ਸੀ, ਇਕ ਧਾਰਮਿਕ ਸਥਾਨ ਤੋਂ ਜਦੋਂ ਉਸ ਨੂੰ 2 ਗੱਡੀਆਂ ਆਣ ਪਈਆਂ ਤਾਂ ਉਸ ਦੇ ਨੇੜੇ ਸਵਾਰ 4 ਨੌਜਵਾਨਾਂ ਨੇ ਆ ਕੇ ਬਾਈਕ ਰੋਕ ਲਈ ਅਤੇ ਉਨ੍ਹਾਂ 'ਚੋਂ ਇਕ ਨੇ ਉਸ ਦੀ ਗਰਦਨ ’ਤੇ ਤੇਜ਼ਧਾਰ ਚਾਕੂ ਰੱਖ ਕੇ ਉਸ ਦਾ ਮੋਬਾਇਲ ਖੋਹ ਲਿਆ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਨੂੰ ਲੈ ਕੇ ਐਕਸ਼ਨ 'ਚ DGP ਗੌਰਵ ਯਾਦਵ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਜਿਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਿਆ। ਉਸ ਨੇ ਦੱਸਿਆ ਕਿ ਉਹ ਆਪਣੇ ਤੌਰ ’ਤੇ ਮੁਲਜ਼ਮਾਂ ਦੀ ਭਾਲ ਕਰਦਾ ਰਿਹਾ। ਹੁਣ ਉਸ ਨੂੰ ਪਤਾ ਲੱਗਾ ਹੈ ਕਿ ਉਸ ਦੇ ਮੋਬਾਇਲ ਫੋਨ ਨਵਜੋਤ ਸਿੰਘ ਵਾਸੀ ਖਟਕੜ ਖ਼ੁਰਦ ਥਾਣਾ ਸਿਟੀ ਬੰਗਾ, ਲਵਪ੍ਰੀਤ ਸਿੰਘ ਉਰਫ਼ ਲਾਭਾ ਵਾਸੀ ਜੰਡਿਆਲਾ ਥਾਣਾ ਸਦਰ ਬੰਗਾ ਅਤੇ ਨਵਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਸਨ। ਇਸ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਮੁਕੰਦਪੁਰ ਦੀ ਪੁਲਸ ਨੇ ਉਪਰੋਕਤ ਚਾਰਾਂ ਦੋਸ਼ੀਆਂ ਖ਼ਿਲਾਫ਼ ਧਾਰਾ 303 (5) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਚਾਇਤੀ ਚੋਣਾਂ ਨੂੰ ਲੈ ਕੇ ਐਕਸ਼ਨ 'ਚ DGP ਗੌਰਵ ਯਾਦਵ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
NEXT STORY