ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)— ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਕਰੀ ਵਿਖੇ ਹੋਏ ਇਕ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਭੇਂਟ ਕੀਤੇ ਗਏ। ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ਰੰਸੀਪਲ ਹਰਜੀਤ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਉਂਕਾਰ ਸਿੰਘ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਸਰਪੰਚ ਸੇਵਾ ਸਿੰਘ ਸੀਕਰੀ ਨੇ ਬਾਰ੍ਹਵੀਂ ਕਲਾਸ ਦੇ 29 ਵਿਦਿਆਰਥੀਆਂ ਨੂੰ ਮੋਬਾਈਲ ਫੋਨ ਭੇਟ ਕੀਤੇ।
ਇਹ ਵੀ ਪੜ੍ਹੋ : ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਰਿਮੀ ਨਾਲ ਕਤਲ
ਇਸ ਮੌਕੇ ਪਿ੍ਰੰਸੀਪਲ ਹਰਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸੰਗਤ ਸਿੰਘ ਗਿਲਜ਼ੀਆਂਅਤੇ ਹੋਰਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਆਨਲਾਈਨ ਸਿੱਖਿਆ ਲਈ ਇਹ ਮੋਬਾਇਨ ਫੋਨ ਵਰਦਾਨ ਸਾਬਤ ਹੋਣਗੇ।
ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹਵਸ ਮਿਟਾਉਣ ਲਈ ਧੀ ਨਾਲ ਕੀਤਾ ਜਬਰ-ਜ਼ਿਨਾਹ
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਉਂਕਾਰ ਸਿੰਘ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਲਗਨ ਅਤੇ ਨਾਲ ਪੜ੍ਹਾਈ ਕਰਨ ਪ੍ਰੇਰਿਤ ਕੀਤਾ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਦੀ ਪ੍ਰੇਰਨਾ ਵੀ ਦਿੱਤੀ।ਇਸ ਮੌਕੇ ਪੰਚ ਦਲਜੀਤ ਸਿੰਘ, ਪੰਚ ਕੁਲਵਿੰਦਰ ਸਿੰਘ, ਜਥੇਦਾਰ ਨਿਰਮਲ ਸਿੰਘ, ਮੈਡਮ ਸੁਖਵਿੰਦਰ ਕੌਰ, ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ, ਮਲਕੀਤ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ, ਨਿਰਮਲਪਾਲ ਕੌਰ, ਕੁਲਵਿੰਦਰ ਕੌਰ, ਬਲਦੀਪ ਕੌਰ, ਸੰਦੀਪ ਕੌਰ ਅਤੇ ਮੈਡਮ ਵੰਦਨਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਗਰ ਨਿਗਮ ਦੀ ਸੈਗਰੀਗੇਸ਼ਨ ਮੁਹਿੰਮ ਵਿਵਾਦਾਂ ’ਚ ਘਿਰੀ, ਕੱਟਿਆ ਚਲਾਨ ਹੀ ਦਿੱਤਾ ਪਾੜ
NEXT STORY