ਕਪੂਰਥਲਾ(ਭੂਸ਼ਣ/ਮਹਾਜਨ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਖੇ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਮੋਬਾਇਲ ਫ਼ੋਨ, ਹੈਡਫ਼ੋਨ, ਬੈਟਰੀਆਂ ਅਤੇ ਹੋਰ ਸਮਾਨ ਬਰਾਮਦ ਕਰਕੇ 5 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਸਾਰੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਜੇਲ੍ਹ ਪੁਲਸ ਅਤੇ ਸੀ. ਆਰ. ਪੀ. ਐੱਫ਼. ਪੁਲਸ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਵੱਖ-ਵੱਖ ਬੈਰਕਾਂ ਅਤੇ ਜੇਲ੍ਹ ’ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਭੈਣ ਦੇ ਪਿੰਡ ਕਬੂਤਰਬਾਜ਼ੀ ਵੇਖਣ ਗਏ ਭਰਾ ਦੀ ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਮਚਿਆ ਚੀਕ-ਚਿਹਾੜਾ
ਇਸ ਦੌਰਾਨ ਜੇਲ੍ਹ ’ਚ ਬੰਦ ਹਵਾਲਾਤੀ ਤਰਸੇਮ ਸਿੰਘ ਵਾਸੀ ਕਿੱਕਰ ਪੀਰਾਂ ਵਾਲੀ, ਜਸਵੰਤ ਸਿੰਘ ਵਾਸੀ ਤਰਨਤਾਰਨ, ਹਵਾਲਾਤੀ ਜਤਿੰਦਰ ਕੁਮਾਰ ਵਾਸੀ ਵਿਜੈ ਕਲੋਨੀ ਜਲੰਧਰ, ਹਵਾਲਾਤੀ ਵਿਜੈਪਾਲ ਵਾਸੀ ਪੱਟੀ ਗੁਰਮੁਖਾ ਖਡੂਰ ਸਾਹਿਬ ਤੇ ਹਵਾਲਾਤੀ ਸੰਦੀਪ ਕੁਮਾਰ ਵਾਸੀ ਪਿੰਡ ਗੁਰੇ ਜਲੰਧਰ ਦੇ ਕਬਜ਼ੇ ਵਿਚੋਂ ਕੁੱਲ 5 ਮੋਬਾਇਲ, ਸਿਮ ਸਮੇਤ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਗਈ। ਪੰਜੇ ਮੁਲਜ਼ਮਾਂ ਖਿਲਾਫ ਥਾਣਾ ਕੋਤਵਾਲੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਜਲਦੀ ਹੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਕੁਲਵਿੰਦਰ ਵੱਲੋਂ ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ, ਨੌਕਰੀ ’ਤੇ ਬਹਾਲ ਨਾ ਕਰਨ ’ਤੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੋਗਾ ’ਚ ਰੇਤਾ ਦੀ ਸਰਕਾਰੀ ਖੱਡ ’ਤੇ ਰਾਤ ਸਮੇਂ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ
NEXT STORY