ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਸ਼ਾਮ 8 ਤੋਂ 8.15 ਵਜੇ ਤੱਕ ਪੂਰੇ ਜ਼ਿਲ੍ਹੇ ’ਚ ਬਲੈਕਆਊਟ ਕਰਕੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਸਫਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਅਭਿਆਸ ਦਾ ਮੁੱਖ ਮਕਸਦ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਤਿਆਰੀਆਂ ਨੂੰ ਪਰਖਣਾ ਸੀ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਠੀਕ 8 ਵਜੇ ਸਾਇਰਨ ਵੱਜਣ ਉਪਰੰਤ ਪੂਰੇ ਜ਼ਿਲ੍ਹੇ ’ਚ 15 ਮਿੰਟ ਲਈ ਲਾਈਟਾਂ ਬੰਦ ਰੱਖੀਆਂ ਗਈਆਂ। ਸ਼ਹਿਰ ਵਾਸੀਆਂ ਨੇ ਆਪਣੇ ਘਰਾਂ, ਦੁਕਾਨਾਂ ਅਤੇ ਅਦਾਰਿਆਂ ਦੀਆਂ ਲਾਈਟਾਂ ਬੰਦ ਰੱਖ ਕੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ। ਡਰਿੱਲ ਦੌਰਾਨ ਸਿਵਲ ਪ੍ਰਸ਼ਾਸਨ, ਪੁਲਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਨੇ ਖੋਜ, ਬਚਾਅ ਕਾਰਜ, ਮੁੱਢਲੀ ਸਹਾਇਤਾ ਅਤੇ ਭੀੜ ਕੰਟਰੋਲ ਦਾ ਅਭਿਆਸ ਕੀਤਾ।

ਇਹ ਵੀ ਪੜ੍ਹੋ: Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
8.15 ਵਜੇ ਦੂਜਾ ਸਾਇਰਨ ਵੱਜਣ ਨਾਲ ਬਲੈਕਆਊਟ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਹੀ ਕਿਸੇ ਵੀ ਵੱਡੀ ਮੁਸੀਬਤ ਦਾ ਟਾਕਰਾ ਕਰਨ ’ਚ ਸਹਾਈ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇਕ ਰੁਟੀਨ ਅਭਿਆਸ ਸੀ ਤਾਂ ਜੋ ਭਵਿੱਖ ਲਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY