ਜਲੰਧਰ (ਜ.ਬ)- ਸਾਬਕਾ ਮੰਤਰੀ ਅਤੇ ਭਾਜਪਾ ਦੇ ਮਰਹੂਮ ਨੇਤਾ ਚੌਧਰੀ ਸਵਰਨਾ ਰਾਮ ਦੇ ਪੁੱਤਰ ਮੋਹਨ ਲਾਲ ਬੰਗਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਬਾਘਾਪੁਰਾਣਾ ਮੰਡੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ ’ਚ ਸੁਖਬੀਰ ਬਾਦਲ ਨੇ ਮੋਹਨ ਲਾਲ ਬੰਗਾ ਨੂੰ ਪਾਰਟੀ ’ਚ ਸ਼ਾਮਲ ਕੀਤਾ। ਮੋਹਨ ਲਾਲ ਬੰਗਾ, ਬੰਗਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਰਹਿ ਚੁੱਕੇ ਹਨ ਪਰ ਉਹ ਪਿਛਲੇ ਸਮੇਂ ’ਚ ਅਕਾਲੀ ਦਲ ਨੂੰ ਛੱਡ ਕੇ ਪਹਿਲਾਂ ਕਿਸੇ ਹੋਰ ਪਾਰਟੀ ਅਤੇ ਫਿਰ ਭਾਜਪਾ ’ਚ ਸ਼ਾਮਲ ਹੋ ਗਏ ਸਨ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਕੂਲ ’ਚ ਪੜ੍ਹਦੀ ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ ’ਚ ਫਸਾ ਕੇ ਇੰਤਰਾਜ਼ਯੋਗ ਤਸਵੀਰਾਂ ਕੀਤੀਆਂ ਵਾਇਰਲ
NEXT STORY