ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਨਵਾਂਸ਼ਹਿਰ ਦੀ ਪੁਲਸ ਨੇ ਗ੍ਰੀਸ ਭੇਜਣ ਦੇ ਬਹਾਨੇ 14.74 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਸੁਨੀਲ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਪਿੰਡ ਕਾਲਾ ਥਾਣਾ ਫਿਲੌਰ ਨੇ ਦੱਸਿਆ ਕਿ ਉਸ ਦੇ ਇਕ ਰਿਸ਼ਤੇਦਾਰ ਨੇ ਉਸ ਦੀ ਜਾਣ-ਪਛਾਣ ਗੁਰਪ੍ਰੀਤ ਜੌਲੀ ਪੁੱਤਰ ਅਵਤਾਰ ਸਿੰਘ ਵਾਸੀ ਨਵਾਂਸ਼ਹਿਰ ਨਾਲ ਕਰਵਾਈ ਸੀ, ਜੋਕਿ ਵਿਦੇਸ਼ ਭੇਜਣ ਦਾ ਕੰਮ ਕਰਦਾ ਸੀ।
ਜਿਸ ਨਾਲ ਗ੍ਰੀਸ ਵਿਦੇਸ਼ ਭੇਜਣ ਦਾ ਸੌਦਾ 6.50 ਲੱਖ ਰੁਪਏ ਵਿਚ ਤੈਅ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਨੂੰ ਉਕਤ ਰਕਮ ਵੱਖ-ਵੱਖ ਤਾਰੀਖ਼ਾਂ ’ਤੇ ਅਤੇ ਵੱਖ-ਵੱਖ ਤਰੀਕਿਆਂ ਰਾਹੀਂ ਅਦਾ ਕੀਤੀ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਗ੍ਰੀਸ ਨਹੀਂ ਭੇਜਿਆ। ਬਾਅਦ ਵਿਚ ਉਸ ਨੇ ਪੋਲੈਂਡ ਤੋਂ ਜਰਮਨ ਭੇਜਣ ਅਤੇ ਫਿਰ ਪੈਸੇ ਭੇਜਣ ਦੀ ਚਾਲ ਚਲੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਪਾਬੰਦੀ, ਸਖ਼ਤ ਹਦਾਇਤਾਂ ਹੋ ਗਈਆਂ ਜਾਰੀ
ਉਸ ਨੇ ਦੱਸਿਆ ਕਿ ਇਸ ਤਰ੍ਹਾਂ ਉਕਤ ਏਜੰਟ ਨੇ ਯੂਰੋ ਅਤੇ ਹੋਰ ਬਹਾਨੇ ਹੋਰ ਪੈਸੇ ਦੀ ਮੰਗ ਕਰਕੇ ਕੁੱਲ੍ਹ 14.74 ਲੱਖ ਰੁਪਏ ਦੀ ਰਕਮ ਲੈ ਲਈ ਅਤੇ ਰੂਸ ਦਾ ਵੀਜ਼ਾ ਲਗਵਾ ਕੇ ਬੇਲਾਰੂਸ ਤੋਂ ਪੋਲੈਂਡ ਭੇਜਣ ਦੇ ਬਹਾਨੇ ਲੈ ਗਿਆ ਪਰ ਉਸ ਨੂੰ ਬੇਲਾਰੂਸ ਤੋਂ ਪੋਲੈਂਡ ਨਹੀਂ ਭੇਜਿਆ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਉੱਥੇ ਰਹਿਣ ਲਈ ਉਸ ਨੂੰ 250 ਡਾਲਰ ਦਾ ਜੁਰਮਾਨਾ ਭਰਨਾ ਪਿਆ, ਜੋ ਉਸ ਨੇ ਘਰੋਂ ਵਸੂਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਹਾਦਸਾ, ਨੌਜਵਾਨ ਦੀ ਪਲਟੀਆਂ ਖਾਂਦੀ ਕਾਰ ਨਹਿਰ 'ਚ ਜਾ ਡਿੱਗੀ
ਉਸ ਨੇ ਦੱਸਿਆ ਕਿ ਉਸ ਨੇ ਬੇਲਾਰੂਸ ਤੋਂ ਭਾਰਤ ਪਰਤਣਾ ਸੀ। ਉਕਤ ਏਜੰਟ ਨੇ ਉਸ ਨੂੰ ਵਿਦੇਸ਼ ਨਾ ਭੇਜ ਕੇ 14.74 ਲੱਖ ਰੁਪਏ ਦੀ ਠੱਗੀ ਮਾਰੀ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਆਪਣੇ ਪੈਸੇ ਵਾਪਸ ਕਰਨ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਕਤ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਗੁਰਪ੍ਰੀਤ ਜੌਲੀ ਦੇ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੇ ਪਾਊਡਰ ਸਣੇ 2 ਵਿਅਕਤੀ ਗ੍ਰਿਫ਼ਤਾਰ
NEXT STORY