ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦੱਸਿਆ ਕਿ ਜ਼ਿਲ੍ਹੇ ’ਚ ਕਣਕ ਦਾ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਹੁਣ ਤੱਕ 5 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਉਚਿਤ ਢੰਗ ਨਾਲ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਵਿਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ੍ਹ 507656 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ’ਚੋਂ 507612 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਨਗਰੇਨ ਨੇ 165845 ਮੀਟ੍ਰਿਕ ਟਨ, ਮਾਰਕਫੈੱਡ ਨੇ 137181, ਪਨਸਪ ਨੇ 115135, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੇ 56941, ਐੱਫ਼. ਸੀ. ਆਈ. ਨੇ 27618 ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ 4892 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਲਈ 1209 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਹੈ ਅਤੇ ਫ਼ਸਲ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਵੀ ਪੰਜਾਬ 'ਚ ਬੱਸ ਸੇਵਾ ਬੰਦ! ਯਾਤਰੀਆਂ ਲਈ ਖੜ੍ਹੀ ਹੋਈ ਮੁਸੀਬਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਅਤੇ ਕਣਕ ਦੀ ਬੰਪਰ ਪੈਦਾਵਾਰ ਦੇ ਮੱਦੇਨਜ਼ਰ ਜ਼ਿਲ੍ਹੇ ’ਚ 79 ਪੱਕੀਆਂ ਮੰਡੀਆਂ ਦੇ ਇਲਾਵਾ 23 ਆਰਜ਼ੀ ਮੰਡੀਆਂ ਵੀ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਉਚਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਲਿਫ਼ਟਿੰਗ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਰਾਸਤ-ਏ-ਖਾਲਸਾ ਪਹੁੰਚੇ ਮੰਤਰੀ ਹਰਜੋਤ ਬੈਂਸ ਨੇ ਸਿਵਲ ਡਿਫੈਂਸ ’ਚ ਦਾਖ਼ਲੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
NEXT STORY