ਜਲੰਧਰ (ਕੁੰਦਨ, ਪੰਕਜ) : ਸ਼ਹਿਰ ਵਿੱਚ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਬਾਬੂ ਜਗਜੀਵਨ ਰਾਮ ਚੌਕ ਤੋਂ ਲੈ ਕੇ 120 ਫੁੱਟੀ ਰੋਡ ਨਹਿਰ ਤੱਕ ਸੜਕ ਦੀਆਂ ਜ਼ਿਆਦਾਤਰ ਸਟ੍ਰੀਟ ਲਾਈਟਾਂ ਪਿਛਲੇ ਕਈ ਦਿਨਾਂ ਤੋਂ ਬੰਦ ਪਈਆਂ ਹਨ।
ਹੈਰਾਨੀ ਦੀ ਗੱਲ ਇਹ ਹੈ ਕਿ ਸੜਕ ਕਿਨਾਰੇ ਲੱਗੇ ਦਰੱਖਤਾਂ ਕਾਰਨ ਕਈ ਲਾਈਟਾਂ ਦਿਖਾਈ ਵੀ ਨਹੀਂ ਦੇ ਰਹੀਆਂ ਅਤੇ ਨਿਗਮ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਰਾਤ ਵੇਲੇ ਇੱਥੇ ਘੁੱਪ ਹਨੇਰਾ ਹੋਣ ਕਾਰਨ ਰਾਹਗੀਰਾਂ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਭਾਰੀ ਡਰ ਬਣਿਆ ਰਹਿੰਦਾ ਹੈ। ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਬੰਦ ਪਈਆਂ ਲਾਈਟਾਂ ਨੂੰ ਜਲਦ ਠੀਕ ਕਰਵਾਇਆ ਜਾਵੇ ਤਾਂ ਜੋ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।
ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
NEXT STORY