ਮੁਕੇਰੀਆਂ (ਬਲਬੀਰ)-ਮੁਕੇਰੀਆਂ ਰੇਲਵੇ ਸਟੇਸ਼ਨ ਤੋਂ 2 ਕਿਲੋਮੀਟਰ ਦੂਰ ਪਵਾਰਾ ਰੇਲਵੇ ਕਰਾਸਿੰਗ ਨੇੜੇ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਮਲਕੀਤ ਸਿੰਘ ਬਾਜਵਾ ਨੇ ਦੱਸਿਆ ਕਿ ਨੇੜਲੇ ਪਵਾਰਾ ਪਿੰਡ ਦੀਆਂ ਦੋ ਔਰਤਾਂ, ਜੋ ਸਵੇਰ ਦੀ ਸੈਰ ਲਈ ਆਪਣੇ ਘਰਾਂ ਤੋਂ ਨਿਕਲੀਆਂ ਸਨ, ਰੇਲਵੇ ਫਾਟਕ ਨੇੜੇ ਰੇਲਵੇ ਲਾਈਨ ਪਾਰ ਕਰ ਰਹੀਆਂ ਸਨ ਅਤੇ ਰੇਲ ਗੱਡੀ ਅਚਾਨਕ ਨੇੜੇ ਆਈ ਅਤੇ ਰੇਲ ਗੱਡੀ ਦੀ ਲਪੇਟ ’ਚ ਆ ਗਈਆਂ। ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਜਥੇਬੰਦੀਆਂ ਨੇ ਸਜਾਇਆ ਮਹੱਲਾ
ਉਨ੍ਹਾਂ ਦੀ ਪਛਾਣ ਪਵਾਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਪਤਨੀ ਰੇਖਾ ਚਿੱਬ (50) ਅਤੇ ਉਨ੍ਹਾਂ ਦੀ ਧੀ ਹਰਸ਼ਿਤਾ (20) ਵਜੋਂ ਹੋਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਆਪਣੀ ਕਾਰਵਾਈ ਕਰਦਿਆਂ ਹੋਇਆ ਦੋਨਾਂ ਲਾਸ਼ਾ ਦਾ ਪੋਸਟਮਾਰਟਮ ਕਰਵਾਇਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸਮਾਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਜਥੇਬੰਦੀਆਂ ਨੇ ਸਜਾਇਆ ਮਹੱਲਾ
NEXT STORY