ਜਲੰਧਰ (ਸੁਧੀਰ)–ਥਾਣਾ ਨੰਬਰ 3 ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਨੌਜਵਾਨ ਦੀ ਪਛਾਣ ਰਾਹੁਲ ਨਿਵਾਸੀ ਮੁਹੱਲਾ ਹਕੀਮ ਜਾਫਰ ਅਲੀ ਨਿਵਾਸੀ ਕਪੂਰਥਲਾ ਵਜੋਂ ਹੋਈ ਹੈ। ਕਾਬੂ ਨੌਜਵਾਨ ਕੋਲੋਂ ਪੁਲਸ ਨੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਥਾਣਾ ਇੰਚਾਰਜ ਨੇ ਦੱਸਿਆ ਕਿ ਕਾਬੂ ਨੌਜਵਾਨ ਕੋਲੋਂ ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਉਸ ਨੇ ਇਕ ਮੋਟਰਸਾਈਕਲ ਸੈਂਟਰਲ ਟਾਊਨ ਨੇੜੇ ਸਥਿਤ ਬਾਹਰੀ ਇਲੈਕਟ੍ਰਾਨਿਕਸ ਨੇੜਿਓਂ ਚੋਰੀ ਕੀਤਾ ਸੀ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਕੈਮਰੇ ਵਿਚ ਕੈਦ ਹੋ ਗਈ ਸੀ, ਜਿਸ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਨੂੰ ਪ੍ਰਤਾਪ ਬਾਗ ਨੇੜਿਓਂ ਕਾਬੂ ਕਰ ਲਿਆ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਇਕ ਹੋਰ ਮੋਟਰਸਾਈਕਲ ਨੂੰ ਬਰਾਮਦ ਕੀਤਾ ਸੀ, ਜਿਸ ਨੂੰ ਉਸ ਨੇ ਕਪੂਰਥਲਾ ਤੋਂ ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਬੂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮੂਨਕ ਖ਼ੁਰਦ ਵਿਖੇ ਸ਼ਰਧਾ ਨਾਲ ਮਨਾਇਆ ਗਿਆ
NEXT STORY