ਲਾਂਬੜਾ (ਵਰਿੰਦਰ)-ਥਾਣਾ ਲਾਂਬੜਾ ਦੇ ਅਧੀਨ ਆਉਂਦੇ ਇਲਾਕੇ ਵਿਚੋਂ ਚਿੱਟੇ ਦਿਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ ਉਸ ਪਾਸੋਂ ਕਾਫ਼ੀ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਇਸ ਸਬੰਧੀ ਪੀੜਤ ਅਰਵਿੰਦਰ ਮਿੱਤਲ ਵਾਸੀ ਪਿੰਡ ਕਲਿਆਣਪੁਰ ਨੇ ਦੱਸਿਆ ਕਿ ਉਹ ਪਿੰਡ ਵਿਚ ਮਿੱਤਲ ਕਲਾਥ ਹਾਊਸ ਨਾਮਕ ਦੁਕਾਨ ਚਲਾਉਂਦਾ ਹੈ।
ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਇਸ ਦੇ ਨਾਲ ਉਹ ਫੇਰੀ ਲਾ ਕੇ ਵੀ ਪਿੰਡਾਂ ਵਿਚ ਕੱਪੜਾ ਵੇਚਦਾ ਹੈ। ਦੁਪਹਿਰ ਕਰੀਬ ਡੇਢ ਵਜੇ ਉਹ ਫੇਰੀ ਲਗਾ ਕੇ ਪਿੰਡ ਲੱਲੀਆਂ ਕਲਾਂ ਤੋਂ ਆਪਣੀ ਐਕਟਿਵਾ ਰਾਹੀਂ ਆਪਣੇ ਪਿੰਡ ਨੂੰ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਜਦੋਂ ਉਹ ਉਸਾਰੀ ਅਧੀਨ ਪਿੰਡ ਲੱਲੀਆਂ ਦੇ ਫਲਾਈ ਓਵਰ ਦੇ ਨਜ਼ਦੀਕ ਪਹੁੰਚਿਆ ਤਾਂ ਉੱਥੇ ਪਹਿਲਾ ਤੋਂ ਖੜ੍ਹੇ ਤਿੰਨ ਮੋਟਰਸਾਈਕਲ ਸਵਾਰ ਇਕ ਸਰਦਾਰ ਅਤੇ ਦੋ ਮੋਨੇ ਨੌਜਵਾਨਾਂ ਵੱਲੋਂ ਉਸ ਨੂੰ ਜ਼ਬਰਦਸਤੀ ਰੋਕ ਲਿਆ ਗਿਆ ਅਤੇ ਦਾਤਰ ਦੇ ਨਾਲ ਉਸ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਉਸ ਦੇ ਸੱਟਾਂ ਵੀ ਲੱਗੀਆਂ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਨੂੰ ਜਾਨੋ ਮਾਰਨ ਦੀ ਧਮਕੀ ਦੇ ਕੇ ਉਸ ਪਾਸ ਮੌਜੂਦ 18,500 ਰੁਪਏ ਲੁੱਟ ਲਏ ਅਤੇ ਲਾਂਬੜਾ ਵੱਲ ਨੂੰ ਫਰਾਰ ਹੋ ਗਏ। ਪੀੜਤ ਵਲੋਂ ਇਸ ਵਾਰਦਾਤ ਦੀ ਸੂਚਨਾਂ ਲਾਂਬੜਾ ਪੁਲਸ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
NEXT STORY