ਸੁਲਤਾਨਪੁਰ ਲੋਧੀ (ਧੰਜੂ)- ਲਾਲਾਂ ਵਾਲਾ ਪੀਰ ਸਟੇਡੀਅਮ ਤਲਵੰਡੀ ਚੌਧਰੀਆਂ ਵਿਖੇ ਹੋ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਜਿੱਥੇ ਮੇਲੇ ਵਰਗਾ ਮਾਹੌਲ ਸੀ, ਪੁਲਸ ਦੇ ਪੁਖ਼ਤਾ ਪ੍ਰਬੰਧ ਹੋਣ ਦੇ ਬਾਵਜੂਦ ਉਥੇ ਚੋਰਾਂ ਨੇ ਵੀ ਆਪਣਾ ਕੰਮ ਪੂਰੀ ਤਰ੍ਹਾਂ ਸਰਗਰਮ ਰੱਖਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਟੂਰਨਾਮੈਂਟ ਦੌਰਾਨ ਮੋਟਰਸਾਈਕਲ ਅਤੇ ਟੂਰਨਾਮੈਂਟ ਵੇਖਣ ਆਏ ਦਰਸ਼ਕਾਂ ਦੇ ਪਰਸ ਵੀ ਚੋਰੀ ਹੋਏ ਹਨ। ਤਲਵੰਡੀ ਚੌਧਰੀਆਂ ਦੇ ਜੀਵਨ ਨੇ ਦੱਸਿਆ ਕਿ ਮੇਰਾ ਲੜਕਾ ਹਿਮਾਂਸ਼ੂ ਪਲਾਟੀਨਾ ਮੋਟਰਸਾਈਕਲ ਨੰਬਰ ਪੀ. ਬੀ. 08 ਸੀ. ਆਰ 4157 ਲੈ ਕੇ ਟੂਰਨਾਮੈਂਟ ਦੇਖਣ ਗਿਆ। ਜਦੋਂ ਘਰ ਨੂੰ ਆਉਣ ਲਈ ਸਟੇਡੀਅਮ ਵਿਚੋਂ ਬਾਹਰ ਨਿਕਲਿਆ ਤਾਂ ਮੋਟਰਸਾਈਕਲ ਗਾਇਬ ਸੀ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਉਨ੍ਹਾਂ ਦੱਸਿਆ ਕਿ ਅਸੀਂ ਕਾਫ਼ੀ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕਿਧਰੇ ਵੀ ਮੋਟਰਸਾਈਕਲ ਨਹੀਂ ਮਿਲਿਆ। ਮੈਂ ਆਪਣੇ ਬੇਟੇ ਹਿਮਾਂਸ਼ੂ ਨਾਲ ਲੈ ਕੇ ਥਾਣਾ ਤਲਵੰਡੀ ਚੌਧਰੀਆਂ ਵਿਖੇ ਦਰਖਾਸਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਲੈਣ ਲਈ ਥਾਣਾ ਤਲਵੰਡੀ ਚੌਧਰੀਆਂ ਦੇ ਡਿਊਟੀ ਅਫ਼ਸਰ ਨੂੰ ਫੋਨ ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
ਇਹ ਵੀ ਪੜ੍ਹੋ: ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
NEXT STORY