ਸੁਲਤਾਨਪੁਰ ਲੋਧੀ (ਧੀਰ)-ਇਲਾਕੇ ’ਚ ਲੁੱਟਾਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਲਾਕੇ ਅੰਦਰ ਸਰਗਰਮ ਲੁਟੇਰਾ ਗਿਰੋਹ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਕੇ ਆਤੰਕ ਮਚਾ ਰਿਹਾ ਹੈ, ਜਿਸ ਦੇ ਚੱਲਦਿਆਂ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਤਾਜ਼ਾ ਮਾਮਲਾ ਇਥੇ ਬੀਤੀ ਰਾਤ ਨੂੰ ਸੁਲਤਾਨਪੁਰ ਲੋਧੀ ਤੋਂ ਜੱਬੋਵਾਲ ਮਾਰਗ ਤੋਂ ਮੋਟਰਸਾਈਕਲ ਦੀ ਲੁੱਟ ਹੋ ਜਾਣ ਦਾ ਸਾਹਮਣੇ ਆਇਆ ਹੈ। ਜਿੱਥੇ ਪਿੰਡ ਸੱਦੁਵਾਲ ਦੇ ਪੈਟਰੋਲ ਪੰਪ ਨੇੜਿਓਂ 2 ਲੁਟੇਰਿਆਂ ਨੇ ਇਕ ਨੌਜਵਾਨ ਨੂੰ ਘੇਰ ਕੇ ਉਸ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ ਅੰਕੜਾ, ਉੱਜੜੇ ਕਈ ਘਰ
ਪਿੰਡ ਗਿੱਦੜਪਿੰਡੀ ਦਾ ਵਾਸੀ ਪੀੜਿਤ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਸੈਲੂਨ ਤੇ ਨੌਕਰੀ ਕਰਦਾ ਹੈ। ਬੀਤੀ ਰਾਤ ਕਰੀਬ ਸਾਢੇ 8 ਵਜੇ ਆਪਣੇ ਕੰਮ ਨੂੰ ਨਿਪਟਾਉਣ ਮਗਰੋਂ ਘਰ ਪਰਤ ਰਿਹਾ ਸੀ ਤਾਂ ਜੱਬੋਵਾਲ ਨੇੜੇ ਸਥਿਤ ਪੈਟਰੋਲ ਪੰਪ ਨੇੜੇ ਉਸ ਨੂੰ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਰੋਕਕੇ ਘੇਰ ਲਿਆ ਤੇ ਗੋਲੀ ਮਾਰ ਦੇਣ ਦਾ ਡਰਾਬਾ ਦੇ ਕੇ ਉਸ ਤੋਂ ਮੋਟਰਸਾਇਕਲ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਕੈਨੇਡਾ ਤੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ
ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਇਨਾ ਘਬਰਾ ਗਿਆ ਕਿ ਉਸ ਨੂੰ ਕੁਝ ਵੀ ਨਹੀਂ ਸੁਝਿਆ, ਜਿਸ ਤੋਂ ਬਾਅਦ ਉਸਨੇ ਤੁਰੰਤ 112 ਨੰਬਰ ਤੇ ਪੁਲਸ ਹੈਲਪਲਾਈਨ ਨੂੰ ਫੋਨ ਕੀਤਾ, ਜਿਸ ਤੋਂ ਬਾਅ ਮੌਕਾ ਵਾਰਦਾਤ ਉਪਰ ਪਹੁੰਚੀ ਸਥਾਨਕ ਥਾਣਾ ਸੁਲਤਾਨਪੁਰ ਲੋਧੀ ਦੀ ਟੀਮ ਨੇ ਮੌਕਾ ਮੁਆਇਨਾ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਏ. ਐੱਸ. ਆਈ. ਮਹਾਵੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ 5 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ
NEXT STORY