ਹੁਸ਼ਿਆਰਪੁਰ (ਰਾਕੇਸ਼)-ਸਿਟੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਸ ਨੇ ਇਕ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕਰਨ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ। ਜਾਣਕਾਰੀ ਦਿੰਦੇ ਹੋਏ ਐੱਸ. ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧ ਵਿਚ ਇਕ ਮਾਮਲਾ ਮੁਕੱਦਮਾ ਨੰਬਰ 383 ਦੇ ਤਹਿਤ ਦਰਜ ਕੀਤਾ ਸੀ। ਉਸ ਦੇ ਤਹਿਤ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਵਿਚੋਂ 11 ਮੋਟਰਸਾਈਕਲ ਅਤੇ ਚਾਰ ਐਕਟਿਵਾ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਹੁਸ਼ਿਆਰਪੁਰ ਜ਼ਿਲੇ ਦੇ ਹਨ ਅਤੇ ਕੁਝ ਦੂਸਰੇ ਜ਼ਿਲ੍ਹਿਆਂ ਨਾਲ ਸਬੰਧਤ ਵੀ ਹਨ।
ਇਹ ਵੀ ਪੜ੍ਹੋ:ਜਲੰਧਰ ਦੇ ਬੱਸ ਸਟੈਂਡ ਨੇੜੇ ਚੱਲ ਰਹੀ ਗੰਦੀ ਖੇਡ, ਪੈਸੇ ਦਿਓ ਸਭ ਮਿਲੇਗਾ! 200-200 'ਚ ਕੁੜੀਆਂ...

ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਚਾਰ ਵਿਅਕਤੀਆਂ ਦੇ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਪਤਾ ਲਗ ਸਕੇ ਕਿ ਇਹ ਲੋਕ ਕਦੋਂ ਤੋਂ ਇਹ ਕੰਮ ਕਰ ਰਹੇ ਹਨ। ਹੁਣ ਤਕ ਇਨ੍ਹਾਂ ਨੇ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਸਮਾਂ ਆਉਣ ’ਤੇ ਪੁਲਸ ਜਨਤਾ ਨਾਲ ਹੋਰ ਵੀ ਜਾਣਕਾਰੀ ਸਾਂਝੀ ਕਰੇਗੀ। ਮੌਕੇ ’ਤੇ ਡੀ. ਐੱਸ. ਪੀ. ਸਿਟੀ ਦੇਵਦੱਤ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News! ਆਦਮਪੁਰ ਏਅਰਪੋਰਟ ਤੋਂ ਇੰਡੀਗੋ ਫਲਾਈਟਸ ਦੀ ਆਵਾਜਾਈ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ : ਪ੍ਰਦਰਸ਼ਨ ਦੌਰਾਨ ਲਿਆਂਦਾ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਪੁਤਲਾ, ਭੜਕ ਗਏ ਪ੍ਰਸ਼ੰਸਕ ਤੇ ਫਿਰ...
NEXT STORY