ਬੰਗਾ (ਰਾਕੇਸ਼)-ਥਾਣਾ ਸਦਰ ਬੰਗਾ ਪੁਲਸ ਵੱਲੋਂ 5 ਕਿਲੋ ਚਰਸ ਸਮੇਤ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਪ ਪੁਲਸ ਕਪਤਾਨ ਬੰਗਾ ਹਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਬੰਗਾ ਪੁਲਸ ਦੇ ਐੱਸ. ਐੱਚ. ਓ. ਇੰਸਪੈਕਟਰ ਜੁਗਦਿੰਰ ਸਿੰਘ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਥਾਣਾ ਸਦਰ ਬੰਗਾ ਤੋਂ ਪਿੰਡ ਖਟਕੜ ਕਲਾਂ, ਕਾਹਮਾ, ਭੂਤਾ ਤੋਂ ਗੜ੍ਹਸ਼ੰਕਰ ਰੋਡ ਵੱਲ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 48 ਘੰਟੇ ਲਈ ਹੋ ਗਿਆ Alert, ਮੌਸਮ ਦੀ ਵੱਡੀ ਅਪਡੇਟ ਜਾਰੀ, ਪਵੇਗਾ ਮੀਂਹ ਤੇ...
ਜਦੋਂ ਪੁਲਸ ਪਾਰਟੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਪਿੰਡ ਭੂਤਾ ਦੇ ਮੁੱਖ ਗੇਟ ਨਜ਼ਦੀਕ ਪੁੱਜੀ ਤਾਂ ਸਾਹਮਣਿਓਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ ਅਤੇ ਇਕਦਮ ਆਪਣਾ ਮੋਟਰਸਾਈਕਲ ਪਿਛਾਂਹ ਨੂੰ ਮੋੜਨ ਲੱਗਾ ਤਾਂ ਉਸ ਦਾ ਮੋਟਰਸਾਈਕਲ ਬੰਦ ਹੋ ਗਿਆ, ਜਿਸ ਨੂੰ ਇੰਸਪੈਕਟਰ ਜੁਗਿੰਦਰ ਸਿੰਘ ਨੇ ਗੱਡੀ ਰੁਕਵਾ ਕੇ ਪੁਲਸ ਪਾਰਟੀ ਦੀ ਮਦਦ ਨਾਲ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਕਾਨ ਨੰਬਰ-18 ਬਸਤੀ ਮਿੱਠੂ ਬਾਬਾ ਬੁੱਢਾ ਜੀ ਨਗਰ ਜਲੰਧਰ ਵਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਇੰਸਪੈਕਟਰ ਜੁਗਿੰਦਰ ਸਿੰਘ ਨੇ ਉਸ ਨੂੰ ਆਪਣੇ ਕਿੱਟ ਬੈਗ ਦੀ ਜਾਂਚ ਲਈ ਕਿਹਾ ਤਾਂ ਉਸ ਨੇ ਕਿਹਾ ਕਿ ਉਹ ਉਕਤ ਬੈਗ ਦੀ ਜਾਂਚ ਕਿਸੇ ਗਜ਼ਟਿਡ ਅਧਿਕਾਰੀ ਦੇ ਸਾਹਮਣੇ ਕਰਵਾਉਣੀ ਚਾਹੁੰਦਾ ਹੈ ਤਾਂ ਇੰਸਪੈਕਟਰ ਜੁਗਿੰਦਰ ਸਿੰਘ ਨੇ ਉਨ੍ਹਾਂ ਨੂੰ ਸੂਚਿਤ ਕੀਤਾ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਕਿੱਟ ਬੈਗ ਦੀ ਜਾਂਚ ਕੀਤੀ ਤਾਂ ਉਸ ’ਚੋਂ 5 ਕਿਲੋ ਚਰਸ ਬਰਾਮਦ ਹੋਈ। ਇਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣਾ ਸਦਰ ਲਿਆਂਦਾ ਗਿਆ। ਪੁਲ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਜਾਣੋ ਕਦੋਂ ਪਵੇਗਾ ਮੀਂਹ
NEXT STORY