ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਬੁੰਗਾ ਸਾਹਿਬ ਨਜ਼ਦੀਕ ਕੌਮੀ ਮਾਰਗ ਨੰਬਰ 21 (205) ਰੂਪਨਗਰ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ 'ਤੇ ਇਕ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ 'ਤੇ ਸਵਾਰ ਪਿਉ-ਪੁੱਤਰ ਦੋਵੇਂ ਮਾਤਾ ਨੈਣਾ ਦੇਵੀ ਮੇਲੇ ਦੌਰਾਨ ਕੌਲਾਂ ਵਾਲੇ ਟੋਭੇ ਵਿਖੇ ਲੱਗਦੇ ਇਕ ਲੰਗਰ ਵਿਚ ਲੰਗਰ ਦੀ ਸੇਵਾ ਕਰਨ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਬੁੰਗਾ ਸਾਹਿਬ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਨਾਲ ਉਕਤ ਨੌਜਵਾਨ ਗੰਭੀਰ ਜ਼ਖਮੀ ਅਤੇ ਉਸ ਦਾ ਪਿਤਾ ਮਾਮੂਲੀ ਜ਼ਖ਼ਮੀ ਹੋ ਗਿਆ ਜਿਸ ਨੂੰ ਸਥਾਨਕ ਲੋਕਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰ ਵੱਲੋਂ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕੀ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (29) ਪੁੱਤਰ ਦਰਸ਼ਨ ਸਿੰਘ ਅਤੇ ਜ਼ਖਮੀ ਦੀ ਪਛਾਣ ਦਰਸ਼ਨ ਸਿੰਘ (75) ਪੁੱਤਰ ਜੇਠੂ ਰਾਮ ਵਾਸੀ ਪਿੰਡ ਦੰਦਰਾਲਾ ਖਰੋੜ ਥਾਣਾ ਭਾਦਸੋਂ ਜ਼ਿਲਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।
ਪੰਜਾਬ 'ਚ 25 ਤਹਿਸੀਲਦਾਰ ਤੇ 34 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
NEXT STORY