ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਇਸ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸਾ ਦੁਪਹਿਰ 1 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਹਾਜੀਪੁਰ ਇਲਾਕੇ ਵਿਚ ਕਿਸੇ ਕਰੈਸ਼ਰ 'ਤੇ ਕੰਮ ਕਰਨ ਵਾਲੇ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰਾਂ ਦਾ ਮੋਟਰਸਾਈਕਲ ਹਾਈਵੇਅ 'ਤੇ ਪੁਲੀ ਦੀ ਰੇਲਿੰਗ ਨਾਲ ਟਕਰਾਅ ਹੋ ਗਿਆ, ਜਿਸ ਕਾਰਨ ਸੜਕ 'ਤੇ ਡਿੱਗੇ ਰੋਹਿਤ ਭਗਤ ਅਤੇ ਅਮਰਿੰਦਰ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਹਾਂ ਨੂੰ ਟੋਲ ਪਲਾਜ਼ਾ ਦੀ ਐਂਬੂਲੈਂਸ ਟੀਮ ਨੇ ਸਰਕਾਰੀ ਹਸਪਤਾਲ ਟਾਂਡਾ ਅਤੇ ਕਾਲਾ ਬੱਕਰਾ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ। ਟਾਂਡਾ ਹਸਪਤਾਲ ਲਿਆਂਦੇ ਗਏ ਰੋਹਿਤ ਦੀ ਰਾਹ ਵਿਚ ਹੀ ਮੌਤ ਹੋ ਚੁੱਕੀ ਸੀ। ਟਾਂਡਾ ਪੁਲਸ ਦੇ ਥਾਣੇਦਾਰ ਜਸਵੀਰ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਲਈ 19 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ ਲਈ 19 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਮੁਸੀਬਤ!
NEXT STORY