ਮੁਕੇਰੀਆਂ (ਨਾਗਲਾ/ਝਾਵਰ)-ਮੁਕੇਰੀਆਂ ਪੁਲਸ ਨੇ ਇਕ ਨਸ਼ੇੜੀ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਐੱਸ. ਆਈ. ਯੁੱਧਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਨੈਸ਼ਨਲ ਹਾਈਵੇਅ ਤੋਂ ਘਾਸੀਟਪੁਰ ਸਾਈਡ ਨੂੰ ਜਾ ਰਹੇ ਸਨ ਕਿ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ। ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੱਜਣ ਲੱਗਾ ਪਰ ਉਸ ਨੂੰ ਪੁਲਸ ਪਾਰਟੀ ਨੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੀ ਪਛਾਣ ਪ੍ਰੀਤਮ ਸਿੰਘ ਉਰਫ਼ ਰੋਹਿਤ ਪੁੱਤਰ ਬਲਵੀਰ ਸਿੰਘ ਨਿਵਾਸੀ ਚੱਕਵਾਲ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਸ ਸਬੰਧੀ ਅਗਲੀ ਜਾਂਚ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
NEXT STORY