ਜਲੰਧਰ (ਧਵਨ)—ਸ੍ਰੀ ਆਨੰਦਪੁਰ ਸਾਹਿਬ ਦੀ ਪੰਥਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੀਤੇ ਦਿਨ ਖਟਕੜਕਲਾਂ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ 'ਚ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ, ਕਾਂਗਰਸ ਨੇਤਾ ਰਿੰਕੂ ਸੇਠੀ, ਸਾਬਕਾ ਵਿਧਾਇਕ ਮੋਹਨ ਸਿੰਘ ਬੰਗਾ, ਸਤਬੀਰ ਸਿੰਘ, ਚੰਡੀਗੜ੍ਹ ਦੇ ਸਾਬਕਾ ਮੇਅਰ ਪਾਲੀ ਤੇ ਹੋਰ ਕਾਂਗਰਸੀ ਨੇਤਾ ਵੀ ਸਨ। ਮੁਨੀਸ਼ ਤਿਵਾੜੀ ਬੀਤੇ ਦਿਨ ਸਿੱਧੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਖਟਕੜਕਲਾਂ ਪਹੁੰਚੇ ਅਤੇ ਉਨ੍ਹਾਂ ਨੇ ਫੁੱਲਾਂ ਦਾ ਹਾਰ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲ ਕੇ ਹੀ ਦੇਸ਼ ਅੱਗੇ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਦੀ ਲੋੜ ਹੈ। ਭਗਤ ਸਿੰਘ ਇਕ ਅਜਿਹੇ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਸਮੁੱਚੀ ਅੰਗਰੇਜ਼ ਕੌਮ ਨੂੰ ਹਿਲਾ ਕੇ ਰਖ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸ਼ਹੀਦ ਭਗਤ ਸਿੰਘ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲਦਿਆਂ ਦੇਸ਼ 'ਚ ਧਰਮ ਨਿਰਪੱਖ ਸ਼ਕਤੀਆਂ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰਦੀ ਰਹੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਹੀਦਾਂ ਤੇ ਕ੍ਰਾਂਤੀਕਾਰੀਆਂ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲ ਕੇ ਪੰਜਾਬ ਨੂੰ ਮਜ਼ਬੂਤ ਬਣਾਉਣ 'ਚ ਲੱਗੇ ਹੋਏ ਹਨ।
ਵੀਡੀਓ ਬਣਾ ਕੇ ਬਲੈਕਮੇਲਿੰਗ ਕਰਨ ਦੇ ਮਾਮਲੇ 'ਚ 4 ਕਾਬੂ, ਪੁਲਸ ਨੇ ਲਿਆ ਰਿਮਾਂਡ
NEXT STORY