ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵਿਚ 'ਆਈ ਲਵ ਮੁਹੰਮਦ' ਦੇ ਮੁੱਦੇ ਨੂੰ ਲੈ ਕੇ ਹੋਏ ਵਿਵਾਦ ਖ਼ਿਲਾਫ਼ ਹਿੰਦੂ ਸੰਗਠਨਾਂ ਵੱਲੋਂ ਸ਼੍ਰੀਰਾਮ (ਕੰਪਨੀ ਬਾਗ) ਚੌਕ 'ਤੇ ਧਰਨਾ ਲਗਾਇਆ ਗਿਆ ਸੀ, ਜਿਸ ਨੂੰ ਪੁਲਸ ਵੱਲੋਂ 2 ਦਿਨ ਵਿਚ ਗ੍ਰਿਫ਼ਤਾਰੀ ਦਾ ਭਰੋਸਾ ਦੇਣ ਮਗਰੋਂ ਹਿੰਦੂ ਆਗੂਆਂ ਨੇ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਨੂੰ ਅੱਜ ਤੱਕ ਦਾ ਸਮਾਂ ਦਿੱਤਾ ਸੀ। ਧਰਨੇ ਦੇ ਸਥਾਨ 'ਤੇ ਭਾਰੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਭਾਜਪਾ ਆਗੂ ਸ਼ੀਤਲ ਅੰਗੂਰਾਲ ਸਮੇਤ ਹੋਰ ਵੀ ਕਈ ਆਗੂ ਇਸ ਧਰਨੇ ਵਿਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ

ਉਥੇ ਹੀ ਦੂਜੇ ਪਾਸੇ ਅੱਜ ਇਸੇ ਵਿਵਾਦ 'ਤੇ ਬੂਟਾ ਮੰਡੀ ਨੇੜੇ ਮੁਸਲਿਮ ਨੇਤਾ ਵੀ ਇਕੱਠੇ ਹੋਏ ਅਤੇ ਪ੍ਰੈੱਸ ਕਾਨਫ਼ਰੰਸ ਕੀਤੀ ਸੀ। ਆਯੂਬ ਖਾਨ ਨੇ ਕਿਹਾ ਕਿ ਭਾਜਪਾ ਵਾਲੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਸ ਗ੍ਰਿਫ਼ਤਾਰ ਕਰਨ ਆਏ, ਅਸੀਂ ਇਥੇ ਹੀ ਬੈਠੇ ਹਾਂ। ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਸੀ. ਬੀ. ਆਈ. ਦੀ ਜਾਂਚ ਦੀ ਮੰਗ ਕੀਤੀ ਗਈ। ਇਸ ਦੌਰਾਨ ਐਡਵੋਕੇਟ ਨਮੀਨ ਖਾਨ ਨੇ ਕਿਹਾ ਕਿ ਬਿਹਾਰ ਚੋਣਾਂ ਨੂੰ ਲੈ ਕੇ ਇਹ ਮਾਹੌਲ ਬਣਾਇਆ ਜਾ ਰਿਹਾ ਹੈ। ਜੇਕਰ ਪੁਲਸ ਸਾਡੀ ਸ਼ਿਕਾਇਤ 'ਤੇ ਕਾਰਵਾਈ ਨਹੀਂ ਕਰਦੀ ਹੈ ਤਾਂ ਅਸੀਂ ਵੀ ਐਕਸ਼ਨ ਲਵਾਂਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ
ਪੁਲਸ ਨੇ ਇਸ ਮਾਮਲੇ ਵਿੱਚ ਮੁਸਲਿਮ ਨੇਤਾ ਅਯੂਬ ਖਾਨ, ਨਮੀਨ ਖਾਨ ਅਤੇ ਦੋ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਅਯੂਬ ਖਾਨ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਹਨ ਅਤੇ ਉਨ੍ਹਾਂ ਦੀ ਪਤਨੀ ਬਸਤੀ ਤੋਂ ਕੌਂਸਲਰ ਹਨ। ਇਕ ਸਾਲ ਪਹਿਲਾਂ ਤੱਕ ਉਹ ਭਾਜਪਾ ਵਿੱਚ ਸਨ। ਭਾਜਪਾ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਮੁਸਲਿਮ ਵਿੰਗ ਦਾ ਇੰਚਾਰਜ ਬਣਾਇਆ ਸੀ ਅਤੇ ਉਨ੍ਹਾਂ ਦੀ ਨਿਯੁਕਤੀ ਭਾਜਪਾ ਦੇ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਥਾਮਸ ਮਸੀਹ ਨੇ ਕੀਤੀ ਸੀ। ਅਯੂਬ ਖਾਨ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਲਗਾਤਾਰ ਵੱਧ ਰਹੀ ਇਹ ਭਿਆਨਕ ਬੀਮਾਰੀ, Positive ਨਿਕਲਣ ਲੱਗੇ ਲੋਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ
NEXT STORY