ਜਲੰਧਰ (ਸੋਨੂੰ)- ਜਲੰਧਰ ਦੇ ਪਿੰਡ ਕੰਗਣੀਵਾਲ 'ਚ ਸਰੋਂ ਦਾ ਤੇਲ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ।
ਫਾਇਰ ਬ੍ਰਿਗੇਡ ਦੀ ਟੀਮ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਘਟਨਾ 'ਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਾਇਰ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਸਵੇਰੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਜੰਡੂਸਿੰਘਾ ਸਥਿਤ ਤੇਲ ਫੈਕਟਰੀ ਵਿੱਚ ਅੱਗ ਲੱਗ ਗਈ ਹੈ।
ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਕਰੀਬ 4 ਗੱਡੀਆਂ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਕਈ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਤੇਲ ਪਿਆ ਸੀ, ਜਿਸ ਕਾਰਨ ਅੱਗ ’ਤੇ ਕਾਬੂ ਪਾਉਣ ਵਿੱਚ ਇੰਨਾ ਸਮਾਂ ਲੱਗ ਗਿਆ। ਅਧਿਕਾਰੀਆਂ ਮੁਤਾਬਕ ਪਾਣੀ ਦੇ ਨਾਲ ਟੀਮਾਂ ਨੇ ਫਾਮ ਦਾ ਵੀ ਇਸਤੇਮਾਲ ਕੀਤਾ।
ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ
NEXT STORY