ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਨੈਣੋਵਾਲ ਵੈਦ ਵਿਖੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਖਾਲਸਾਈ ਸ਼ਾਨ ਨਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਅਤੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਲਈ ਲੰਗਰ ਲਗਾਏ ਗਏ ਸਨ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾਇਆ ਅਤੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਮੇਟੀ ਪ੍ਰਧਾਨ ਹਰਭਜਨ ਸਿੰਘ ਢਿੱਲੋਂ, ਜਸਵੰਤ ਸਿੰਘ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਸਤਵੀਰ ਸਿੰਘ, ਕੁਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਭਜਨ ਸਿੰਘ ਭੋਲਾ, ਜਸਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਮਹਿੰਦਰ ਸਿੰਘ, ਬਿਕਰਮਜੀਤ ਸਿੰਘ, ਸਵਜੋਤ ਸਿੰਘ, ਜੋਬਨਪ੍ਰੀਤ ਸਿੰਘ ਤੇ ਹੋਰ ਨਗਰ ਨਿਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ, ਤਿੰਨ ਦਿਨ ਹੋਵੇਗਾ ਚੱਕਾ ਜਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਦੇ ਬੁਲੰਦ ਹੌਂਸਲੇ, ਹਲਵਾਈ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
NEXT STORY